‘ਆਪ’ ਪੰਜਾਬ: ਆਮ ਆਦਮੀ ਪਾਰਟੀ ਪੰਜਾਬ ਨੂੰ ਛੇਤੀ ਹੀ ਨਵਾਂ ਪ੍ਰਧਾਨ ਮਿਲ ਸਕਦਾ ਹੈ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਇੱਛਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਫੁੱਲ ਟਾਈਮ ਪ੍ਰਧਾਨ ਲਗਾਉਣਾ ਚਾਹੀਦਾ ਹੈ ਅਤੇ ਮੇਰੇ ਕੋਲ 7 ਸਾਲਾਂ ਤੋਂ ਪ੍ਰਧਾਨਗੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਇੱਕ ਬਿਆਨ ਵਿੱਚ ਇਹ ਵੱਡਾ ਬਿਆਨ ਸਾਹਮਣੇ ਆਇਆ, ਜਿਸ ਤੋਂ ਬਾਅਦ ਕਿਆਸਰਾਈਆਂ ਹਨ ਕਿ
ਪੰਜਾਬ AAP ਨੂੰ ਜਲਦ ਹੀ ਨਵਾਂ ਪ੍ਰਧਾਨ ਮਿਲ ਸਕਦਾ ਹੈ। ਸੀਐਮ ਮਾਨ ਨੇ ਪ੍ਰਧਾਨਗੀ ਛੱਡਣ ਦੀ ਇੱਛਾ ਜ਼ਾਹਰ ਕਰਦਿਆਂ ਕਿਹਾ ਕਿ ਉਹ 7 ਸਾਲਾਂ ਤੋਂ ਪੰਜਾਬ ‘ਚ ਪਾਰਟੀ ਦੇ ਪ੍ਰਧਾਨ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਨੂੰ ਕੋਈ ਫੁੱਲ ਟਾਈਮ ਪ੍ਰਧਾਨ ਲਗਾਉਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਕੋਲ ਮੁੱਖ ਮੰਤਰੀ ਵੱਜੋਂ ਹੋਰ ਵੀ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਹਨ, ਜਿਸ ਲਈ ਹੁਣ ਕਿਸੇ ਹੋਰ ਨੂੰ ਪ੍ਰਧਾਨਗੀ ਦੀ ਜਿੰਮੇਵਾਰੀ ਮਿਲਣੀ ਚਾਹੀਦੀ ਹੈ।