Home ਹਿਮਾਚਲ ਪ੍ਰਦੇਸ਼ ਵਿਆਹ ਤੋਂ ਬਾਅਦ ਪਹਿਲੀ ਵਾਰ ਸ਼ਿਮਲਾ ਘੁੰਮਣ ਗਿਆ ਜੋੜਾ ,ਪਤਨੀ ਨਾਲ ਕੀਤੀ...

ਵਿਆਹ ਤੋਂ ਬਾਅਦ ਪਹਿਲੀ ਵਾਰ ਸ਼ਿਮਲਾ ਘੁੰਮਣ ਗਿਆ ਜੋੜਾ ,ਪਤਨੀ ਨਾਲ ਕੀਤੀ ਕੁੱਟਮਾਰ, ਮਈ ’ਚ ਹੋਇਆ

0
1004

ਸ਼ਿਮਲਾ ਦੇ ਮਾਲ ਰੋਡ (Mall Road) ’ਤੇ ਪਤਨੀ ਨਾਲ ਕੁੱਟਮਾਰ ਕਰਨ ਵਾਲਾ ਵਿਅਕਤੀ ਪੰਜਾਬ ਦੇ ਮੋਹਾਲੀ ਦਾ ਰਹਿਣ ਵਾਲਾ ਨਿਕਲਿਆ ਹੈ। ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼ਿਮਲਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਟੂਰਿਸਟ ਜੋੜੇ ਦੀ ਪਛਾਣ ਕੀਤੀ।

ਪੁਲਿਸ ਨੇ ਦੋਵਾਂ ਨੂੰ ਸਦਰ ਥਾਣੇ (Sadar Police Station) ਬੁਲਾ ਕੇ ਪੁੱਛਗਿੱਛ ਕੀਤੀ। ਔਰਤ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਮੋਹਾਲੀ ਵਾਸੀ ਅਨਮੋਲ ਖੋਲਸਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ ਵੀਡੀਓ

ਵਾਇਰਲ ਵੀਡੀਓ ਵਿੱਚ ਇੱਕ ਔਰਤ ਸੜਕ ’ਤੇ ਲੇਟੀ ਦਿਖਾਈ ਦੇ ਰਹੀ ਹੈ, ਜਦਕਿ ਉਸ ਦੇ ਕੋਲ ਖੜ੍ਹਾ ਵਿਅਕਤੀ ਉਸ ਨਾਲ ਕੁੱਟਮਾਰ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ ਵਿੱਚ ਦੋਵਾਂ ਵਿਚਾਲੇ ਕਾਫ਼ੀ ਦੇਰ ਤੱਕ ਝਗੜਾ ਹੁੰਦਾ ਵੀ ਸੁਣਾਈ ਦੇ ਰਿਹਾ ਹੈ। ਮੌਕੇ ’ਤੇ ਮੌਜੂਦ ਕਿਸੇ ਵਿਅਕਤੀ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾ ਦਿੱਤੀ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਜਾਂਚ ਕਰਦਿਆਂ ਇਸ ਜੋੜੇ ਦਾ ਪਤਾ ਲਗਾਇਆ। ਇਹ ਘਟਨਾ ਸੋਮਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ।

ਮਈ ’ਚ ਹੋਇਆ ਸੀ ਦੋਵਾਂ ਦਾ ਵਿਆਹ

ਪੁਲਿਸ ਜਾਂਚ ਮੁਤਾਬਕ ਵੀਡੀਓ ਵਿੱਚ ਨਜ਼ਰ ਆ ਰਹੇ ਦੋਵਾਂ ਵਿਅਕਤੀਆਂ ਨੇ ਆਪਣੇ ਆਪ ਨੂੰ ਪਤੀ-ਪਤਨੀ ਦੱਸਿਆ ਹੈ। ਦੋਵਾਂ ਦੀ ਸ਼ਾਦੀ ਮਈ ਮਹੀਨੇ ਵਿੱਚ ਹੋਈ ਸੀ ਅਤੇ ਵਿਆਹ ਤੋਂ ਬਾਅਦ ਉਹ ਪਹਿਲੀ ਵਾਰ ਸ਼ਿਮਲਾ ਘੁੰਮਣ ਆਏ ਸਨ। ਇਸ ਦੌਰਾਨ ਦੋਵਾਂ ਵਿਚਾਲੇ ਝਗੜਾ ਹੋ ਗਿਆ। ਪੁਲਿਸ ਨੇ ਔਰਤ ਤੋਂ ਘਟਨਾ ਬਾਰੇ ਵੱਖਰੇ ਤੌਰ ’ਤੇ ਪੁੱਛਗਿੱਛ ਕਰਕੇ ਉਸ ਦੇ ਬਿਆਨ ਦਰਜ ਕੀਤੇ। ਇਸ ਦੇ ਆਧਾਰ ’ਤੇ BNSS ਦੀਆਂ ਧਾਰਾਵਾਂ 74, 79 ਅਤੇ 115(2) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੁਲਿਸ ਕੋਲ ਪਹਿਲਾਂ ਨਹੀਂ ਆਈ ਸੀ ਸ਼ਿਕਾਇਤ

ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਔਰਤ ਨੇ ਖੁਦ ਪੁਲਿਸ ਕੋਲ ਕੋਈ ਸ਼ਿਕਾਇਤ ਨਹੀਂ ਦਿੱਤੀ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਆਪਣੇ ਪੱਧਰ ’ਤੇ ਜਾਂਚ ਸ਼ੁਰੂ ਕੀਤੀ ਅਤੇ ਜੋੜੇ ਤੱਕ ਪਹੁੰਚ ਕੀਤੀ। ਪੁਲਿਸ ਨੇ ਵਾਇਰਲ ਵੀਡੀਓ ਨੂੰ ਮਾਮਲੇ ਨਾਲ ਸਬੰਧਤ ਸਬੂਤ ਵਜੋਂ ਆਪਣੇ ਕਬਜ਼ੇ ਵਿੱਚ ਰੱਖਿਆ ਹੈ। ਜਨਤਕ ਥਾਂ ’ਤੇ ਹੋਈ ਇਸ ਘਟਨਾ ਤੋਂ ਬਾਅਦ ਸ਼ਿਮਲਾ ਵਿੱਚ ਸੈਲਾਨੀਆਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਚਰਚਾ ਸ਼ੁਰੂ ਹੋ ਗਈ ਹੈ।

 

 

LEAVE A REPLY

Please enter your comment!
Please enter your name here

Exit mobile version