DSP ਦਿਓਲ ਦੇ ਕਤਲ ਮਾਮਲੇ ‘ਚ ਪਹਿਲੀ ਗ੍ਰਿਫ਼ਤਾਰੀ, ਆਟੋ-ਚਾਲਕ ਗ੍ਰਿਫਤਾਰ

0
100038
DSP ਦਿਓਲ ਦੇ ਕਤਲ ਮਾਮਲੇ 'ਚ ਪਹਿਲੀ ਗ੍ਰਿਫ਼ਤਾਰੀ, ਆਟੋ-ਚਾਲਕ ਗ੍ਰਿਫਤਾਰ

ਜਲੰਧਰ: ਜਲੰਧਰ ਦੇ ਡੀਐਸਪੀ ਦਲਬੀਰ ਦਿਓਲ ਦੇ ਕਤਲ ਦੇ ਮਾਮਲੇ ਦੇ ਵਿੱਚ ਪੁਲਿਸ ਨੇ ਇੱਕ ਆਟੋ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ‘ਚ ਪੁਲਿਸ ਵੱਲੋਂ ਜਲਦ ਪ੍ਰੈਸ ਕਾਨਫਰੰਸ ਕੀਤੇ ਜਾਣ ਦੀ ਉਮੀਦ ਹੈ। ਤਫਤੀਸ਼ ਦੌਰਾਨ ਪੁਲਿਸ ਨੂੰ ਹਾਸਿਲ ਹੋਈ ਸੀ.ਸੀ.ਟੀ.ਵੀ. ਫੁਟੇਜ ‘ਚ ਵਿਖਿਆ ਕਿ ਡੀਐਸਪੀ ਦਿਓਲ ਪਹਿਲਾਂ ਬਸ ਸਟੈਂਡ ਅਤੇ ਉਸ ਤੋਂ ਬਾਅਦ ਜਲੰਧਰ ਦੇ ਵਰਕਸ਼ਾਪ ਚੌਂਕ ਦੇ ਕੋਲ ਦਿਖਾਈ ਦਿੱਤੇ ਸਨ।

ਸੂਤਰਾਂ ਦੇ ਹਵਾਲੇ ਤੋਂ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਪੁਲਿਸ ਦੀ ਥਿਊਰੀ ਮੁਤਾਬਕ ਆਟੋ ਚਾਲਕ ਦੇ ਨਾਲ ਹੱਥੋਪਾਈ ਤੋਂ ਬਾਅਦ ਡੀਐਸਪੀ ਦੀ ਮੌਤ ਹੋਈ ਹੈ। ਸੂਤਰਾਂ ਦਾ ਕਹਿਣਾ ਕਿ ਜਿਸ ਆਟੋ ਵਿੱਚ ਡੀਐਸਪੀ ਬੱਸ ਸਟੈਂਡ ਤੋਂ ਨਿਕਲੇ ਸਨ, ਉਸ ਦੇ ਡਰਾਈਵਰ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ।

ਸੂਤਰਾਂ ਨੇ ਇਹ ਵੀ ਦੱਸਿਆ ਕਿ ਹਾਲੇ ਤੱਕ ਮਾਮਲੇ ਵਿੱਚ ਡੀਐਸਪੀ ਦਾ ਗਵਾਚਿਆ ਰਿਵਾਲਵਰ ਨਹੀਂ ਬਰਾਮਦ ਹੋ ਪਾਇਆ ਹੈ। ਇਸ ਦੇ ਨਾਲ ਹੀ ਪੋਸਟਮਾਰਟਮ ‘ਚ ਇਸ ਗੱਲ ਦੀ ਵੀ ਪੁਸ਼ਟੀ ਹੋ ਚੁੱਕੀ ਹੈ ਕਿ ਡੀਐਸਪੀ ਦੇ ਹੀ ਰਿਵਾਲਵਰ ਤੋਂ ਉਨ੍ਹਾਂ ਨੂੰ ਸਿਰ ਵਿੱਚ ਗੋਲੀ ਮਾਰੀ ਗਈ ਹੈ। ਇਸ ਮਾਮਲੇ ‘ਚ ਪੀਟੀਸੀ ਨਿਊਜ਼ ਕੋਲ ਐਕਸਕਲੂਸਿਵ ਸੀ.ਸੀ.ਟੀ.ਵੀ. ਫੁਟੇਜ ਵੀ ਹਾਸਿਲ ਹੋਈ ਹੈ।

ਪੂਰਾ ਮਾਮਲਾ ਜਾਣੋ

ਦੱਸ ਦਈਏ ਕਿ ਪੁਲਿਸ ਨੂੰ ਸੋਮਵਾਰ ਨੂੰ ਡੀਐਸਪੀ ਦਲਬੀਰ ਸਿੰਘ ਦਿਓਲ ਦੀ ਲਾਸ਼ ਮਿਲੀ ਸੀ। ਡੀਐਸਪੀ ਦੀ ਲਾਸ਼ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ‘ਚ ਮਿਲੀ ਸੀ। ਸੂਤਰਾਂ ਮੁਤਾਬਕ ਇਸ ਮਾਮਲੇ ‘ਚ ਪੁਲਿਸ ਨੂੰ ਵੱਡੀ ਜਾਣਕਾਰੀ ਉਦੋਂ ਹੱਥ ਲੱਗੀ ਜਦੋਂ ਇਹ ਜਾਣਕਾਰੀ ਸਾਹਮਣੇ ਆਈ ਕਿ 16 ਦਿਨ ਪਹਿਲਾਂ ਪਿੰਡ ਮੰਡ ਵਿੱਚ ਡੀਐਸਪੀ ਦਲਬੀਰ ਸਿੰਘ ਦਿਓਲ ਨੇ ਪਿੰਡ ਵਾਸੀਆਂ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਹਾਲਾਂਕਿ ਉਥੇ ਕਿਸੇ ਨੂੰ ਗੋਲੀ ਨਹੀਂ ਲੱਗੀ। ਉਦੋਂ ਪੁਲਿਸ ਨੇ ਦਲਬੀਰ ਸਿੰਘ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਸੀ ਪਰ ਰਾਜੀਨਾਮਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਸੀ।

LEAVE A REPLY

Please enter your comment!
Please enter your name here