Earthquake: ਤਾਇਵਾਨ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਨੇਪਾਲ ‘ਚ ਵੀ ਕੰਬੀ ਧਰਤੀ

0
100012
Earthquake: ਤਾਇਵਾਨ 'ਚ ਭੂਚਾਲ ਦੇ ਜ਼ਬਰਦਸਤ ਝਟਕੇ, ਨੇਪਾਲ 'ਚ ਵੀ ਕੰਬੀ ਧਰਤੀ

 

Earthquake in Taiwan And Nepal: ਤਾਇਵਾਨ ਦੀ ਰਾਜਧਾਨੀ ਤਾਈਪੇ ਵਿੱਚ ਮੰਗਲਵਾਰ ਸਵੇਰੇ 5.6 ਤੀਬਰਤਾ ਦਾ ਭੂਚਾਲ ਆਇਆ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਭੂਚਾਲ ਦੌਰਾਨ ਤਾਈਪੇ ਵਿੱਚ ਇਮਾਰਤਾਂ ਹਿੱਲਣ ਲੱਗੀਆਂ। ਹਾਲਾਂਕਿ ਕਿਸੇ ਜਾਨੀ ਜਾਂ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਤਾਈਵਾਨ ਦੇ ਕੇਂਦਰੀ ਮੌਸਮ ਬਿਊਰੋ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਟਾਪੂ ਦੇ ਪੂਰਬੀ ਤੱਟ ਨੇੜੇ ਸਮੁੰਦਰ ਵਿੱਚ ਸੀ।

ਨੇਪਾਲ ‘ਚ ਮੰਗਲਵਾਰ ਸਵੇਰੇ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਰਾਜਧਾਨੀ ਕਾਠਮੰਡੂ ਵਿੱਚ ਅੱਜ (24 ਅਕਤੂਬਰ) ਸਵੇਰੇ 4:17 ਵਜੇ ਰਿਕਟਰ ਪੈਮਾਨੇ ‘ਤੇ 4.1 ਤੀਬਰਤਾ ਦਾ ਭੂਚਾਲ ਆਇਆ।

 

 

LEAVE A REPLY

Please enter your comment!
Please enter your name here