ECI ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਹੈ: 10-ਡੇਰਾ ਬਾਬਾ ਨਾਨਕ, 44-ਚੱਬੇਵਾਲ (SC), 84-ਗਿੱਦੜਬਾਹਾ, ਅਤੇ 103-ਬਰਨਾਲਾ।
ਵੇਰਵਿਆਂ ਦਾ ਖੁਲਾਸਾ ਕਰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਪ ਚੋਣਾਂ ਲਈ ਜਾਰੀ ਪ੍ਰੋਗਰਾਮ ਅਨੁਸਾਰ 18 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 25 ਅਕਤੂਬਰ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ, ਜਦੋਂ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 30 ਅਕਤੂਬਰ ਹੈ।
ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ 23 ਨਵੰਬਰ ਨੂੰ ਕੀਤਾ ਜਾਵੇਗਾ।
ਉਨ•ਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣਾਂ ਦੇ ਐਲਾਨ ਦੇ ਨਾਲ ਹੀ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੇ ਜ਼ਿਲਿ•ਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਜ਼ਾਬਤਾ 25 ਨਵੰਬਰ ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।