ਤਰਨਤਾਰਨ ਦੇ ਪਿੰਡ ਭੁੱਲਰ ਨੇੜੇ ਬੀਤੀ ਰਾਤ ਪੁਲਿਸ ਅਤੇ ਸੁਪਾਰੀ ਸ਼ੂਟਰ ਦਰਮਿਆਨ ਮੁਕਾਬਲਾ ਹੋਇਆ ਹੈ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ਵਿੱਚ ਗੋਲ਼ੀ ਲੱਗਣ ਨਾਲ ਸ਼ੂਟਰ ਜ਼ਖ਼ਮੀ ਹੋ ਗਿਆ ਹੈ। ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰਕੇ ਹਸਪਤਾਲ ਦਾਖਲ ਕਰਵਾ ਦਿੱਤਾ ਹੈ। ਸੁਪਾਰੀ ਸ਼ੂਟਰ ,ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਦਾ ਗੁਰਗਾ ਦੱਸਿਆ ਜਾ ਰਿਹਾ ਹੈ।
ਪੁਲਿਸ ਵੱਲੋਂ ਫੜੇ ਗਏ ਗੈਂਗਸਟਰ ਦੇ ਗੁਰਗੇ ਕੋਲੋਂ ਇੱਕ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ ਹੈ। ਸ਼ੂਟਰ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਰਾਜੋਕੇ ਤਰਨਤਾਰਨ ਵਜੋਂ ਹੋਈ ਹੈ।