ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ 1992 ਵਿੱਚਅੰਮ੍ਰਿਤਸਰ ਜ਼ਿਲ੍ਹੇ ਵਿੱਚ ਦੋ ਵਿਅਕਤੀਆਂ ਦੇ ਫਰਜ਼ੀ ਮੁਕਾਬਲੇ ਨਾਲ ਸਬੰਧਤ ਇੱਕ ਮਾਮਲੇ ਵਿੱਚ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਹੈ। ਦੋਸ਼ੀਆਂ ਵਿੱਚ ਮਜੀਠਾ ਦੇ ਤਤਕਾਲੀ ਐਸਐਚਓ ਪੁਰਸ਼ੋਤਮ ਸਿੰਘ ਤੇ ਐਸਆਈ ਗੁਰਭਿੰਦਰ ਸਿੰਘ ਸ਼ਾਮਲ ਹਨ। ਉਨ੍ਹਾਂ ਨੂੰ ਕਤਲ ਅਤੇ ਸਾਜ਼ਿਸ਼ ਦਾ ਦੋਸ਼ੀ ਠਹਿਰਾਇਆ ਗਿਆ ਸੀ। ਦੋਸ਼ੀਆਂ ਦੀ ਸਜ਼ਾ ਦਾ ਐਲਾਨ 4 ਫਰਵਰੀ ਨੂੰ ਕੀਤਾ ਜਾਵੇਗਾ। ਜਦੋਂ ਕਿ ਇੰਸਪੈਕਟਰ ਚਮਨ ਲਾਲ ਅਤੇ ਡੀਐਸਪੀ ਐਸਐਸ ਸਿੱਧੂ ਨੂੰ ਬਰੀ ਕਰ ਦਿੱਤਾ ਗਿਆ।