ਬਰਨਾਲਾ ‘ਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਐਮਟੀਐਸ ਸਕੂਲ ਦੀ ਅਧਿਆਪਕਾ ਅਮਨਦੀਪ ਕੌਰ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਮਨਦੀਪ ਕੌਰ ਅੱਜ ਸਵੇਰੇ ਆਪਣੇ ਪਿੰਡ ਸੇਖਾ ਤੋਂ ਸਕੂਟੀ ‘ਤੇ ਸਕੂਲ ਜਾ ਰਹੀ ਸੀ।
ਮਿਲੀ ਜਾਣਕਾਰੀ ਅਨੁਸਾਰ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਦੀ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਅਨੁਸਾਰ ਅਮਨਦੀਪ ਕੌਰ ਬਰਨਾਲਾ ਵੱਲ ਜਾ ਰਹੀ ਸੀ ਤਾਂ ਰਸਤੇ ਵਿੱਚ ਇੱਕ ਅਣਪਛਾਤੇ ਵਾਹਨ ਨੇ ਉਸਦੀ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਅਧਿਆਪਕਾ ਮੌਕੇ ‘ਤੇ ਹੀ ਦਮ ਤੋੜ ਗਈ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ ਮ੍ਰਿਤਕਾ ਦੀ ਲਾਸ਼ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ।
ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
CCTV ਫੁਟੇਜ ਖੰਗਾਲ ਰਹੀ ਪੁਲਿਸ
ਪੁਲਿਸ ਅਧਿਕਾਰੀ ਹਾਦਸੇ ਦੇ ਕਾਰਨਾਂ ਅਤੇ ਹਾਲਾਤਾਂ ਦੀ ਜਾਂਚ ਕਰ ਰਹੇ ਹਨ। ਅਣਪਛਾਤੇ ਵਾਹਨ ਅਤੇ ਉਸ ਦੇ ਡਰਾਈਵਰ ਦੀ ਪਛਾਣ ਲਈ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਚਸ਼ਮਦੀਦਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
