ਲੁਧਿਆਣਾ ਦੇ ਥਾਣਾ ਸਦਰ ਅਧੀਨ ਆਉਂਦੇ ਇਲਾਕੇ ਜਸਦੇਵ ਨਗਰ ‘ਚ ਚੋਣਾਂ ਹਾਰਨ ਦੀ ਰੰਜਿਸ਼ ‘ਚ ਵੀਰਵਾਰ ਦੇਰ ਸ਼ਾਮ ਨੂੰ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਚੋਣ ਜਿੱਤਣ ਤੋਂ ਬਾਅਦ ਲੱਡੂ ਵੰਡ ਰਹੇ ਸੀ ਆਮ ਆਦਮੀ ਪਾਰਟੀ ਦੇ ਵਰਕਰਾਂ ‘ਤੇ ਕਾਂਗਰਸ ਦੇ ਸਾਬਕਾ ਸਰਪੰਚ ਨੇ ਗੋਲੀਆਂ ਚਲਾਈਆਂ ਹਨ।
ਇਸ ਫਾਇਰਿੰਗ ‘ਚ ਆਮ ਆਦਮੀ ਪਾਰਟੀ ਦੇ 4 ਵਰਕਰਾਂ ਨੂੰ ਗੋਲੀਆਂ ਲੱਗੀਆਂ ਹਨ।ਇਸ ਫ਼ਾਇਰਿੰਗ ‘ਚ ਮਨਦੀਪ ਸਿੰਘ, ਗੁਰਮੁੱਖ ਸਿੰਘ, ਰਵਿੰਦਰ ਸਿੰਘ ਅਤੇ ਇੱਕ ਨਿਹੰਗ ਸਿੰਘ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਫ਼ਾਇਰਿੰਗ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।









