ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦੌਰਾਨ ਤਿਰੂਵਨੰਤਪੁਰਮ ਦੇ ਸਟੇਸ਼ਨ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਕੈਬਨਿਟ ਮੰਤਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਸਮਾਗਮਾਂ ਵਿੱਚ ਮੁੱਖ ਮੰਤਰੀ ਪਿਨਰਾਈ ਵਿਜਯਨ ਨੂੰ ਰਸਮੀ ਤੌਰ ‘ਤੇ ਸੱਦਾ ਦੇਣ ਲਈ ਕੇਰਲ ਵਿੱਚ ਸਨ।
ਹਰਭਜਨ ਸਿੰਘ ਈਟੀਓ ਨੇ ਪਹਿਲੀ ਸਿੱਖ ਗੁਰੂ ਦੇ ਪ੍ਰਕਾਸ਼ ਗੁਰਪੁਰਬ ‘ਤੇ ਇਕੱਤਰ ਹੋਈ ਸਿੱਖ ਸੰਗਤ ਨੂੰ ਵਧਾਈ ਦਿੰਦਿਆਂ ਆਪਣੇ ਵਤਨ ਤੋਂ ਹਜ਼ਾਰਾਂ ਮੀਲ ਦੂਰ ਵਸਦੇ ਪੰਜਾਬੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਲਾਹੀ ਸੰਦੇਸ਼ ਅਤੇ ਸਿੱਖਿਆਵਾਂ ਦਾ ਪ੍ਰਚਾਰ ਕਰਦੇ ਰਹਿਣ ਦੀ ਅਪੀਲ ਕੀਤੀ।
ਉਨ੍ਹਾਂ ਸਥਾਨਕ ਸਿੱਖ ਭਾਈਚਾਰੇ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।









