Home ਪੰਜਾਬ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ, 3 ਜ਼ਖ਼ਮੀ

ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ, 3 ਜ਼ਖ਼ਮੀ

0
1009

ਸਰਹਿੰਦ ਨੈਸ਼ਨਲ ਹਾਈਵੇਅ ‘ਤੇ ਪੈਂਦੇ ਪਿੰਡ ਤਰਖਾਣ ਮਾਜਰਾ ਟੀ-ਪੁਆਇੰਟ ਦੇ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਨੂੰ
ਥਾਣਾ ਸਰਹਿੰਦ ਦੇ ਸਬ-ਇੰਸਪੈਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪੰਜੇ ਵਿਅਕਤੀ ਕਾਰ ਵਿੱਚ ਸਵਾਰ ਹੋ ਕੇ ਸਰਹਿੰਦ ਸਾਈਡ ਤੋਂ ਮੰਡੀ ਗੋਬਿੰਦਗੜ੍ਹ ਵੱਲ ਜਾ ਰਹੇ ਸਨ। ਜਿਉਂ ਹੀ ਉਨ੍ਹਾਂ ਦੀ ਕਾਰ ਨੈਸ਼ਨਲ ਹਾਈਵੇਅ ‘ਤੇ ਤਰਖਾਣ ਮਾਜਰਾ ਟੀ-ਪੁਆਇੰਟ ਕੋਲ ਪਹੁੰਚੀ ਤਾਂ ਕਾਰ ਕਈ ਪਲਟੀਆਂ ਖਾਂਦੀ ਹੋਈ ਸੜਕ ਦੇ ਦੂਜੇ ਪਾਸੇ ਜਾ ਡਿੱਗੀ।

​ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਰਹਿੰਦ ਥਾਣੇ ਦੀ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਸਰਕਾਰੀ ਹਸਪਤਾਲ ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

​ਥਾਣਾ ਸਰਹਿੰਦ ਦੀ ਪੁਲਿਸ ਨੇ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

LEAVE A REPLY

Please enter your comment!
Please enter your name here

Exit mobile version