Home ਟੈਲੀਵਿਜ਼ਨ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਉਮੜਿਆ ਸੰਗਤ ਦਾ ਸੈਲਾਬ ,...

ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਉਮੜਿਆ ਸੰਗਤ ਦਾ ਸੈਲਾਬ , ਲੋਕਾਂ ਨੂੰ ਕੀਤੀ ਭਾਵੁਕ ਅਪੀਲ

0
1000

ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਦਾ ਸਮਾਗਮ ਇਤਿਹਾਸਕ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸ਼ੁਰੂ ਹੋ ਗਿਆ ਹੈ। ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਝੋਟਾ ਦਾ ਪਰਿਵਾਰ ਵੀ ਪਹੁੰਚਿਆ ਹੋਇਆ ਹੈ।

ਉਨ੍ਹਾਂ ਦੇ ਪਿਤਾ ਭੀਮ ਸਿੰਘ, ਮਾਤਾ, ਪਤਨੀ ਅਤੇ ਦੋਵੇਂ ਬੱਚੇ ਤਖ਼ਤ ਸਾਹਿਬ ਦੇ ਨਵੇਂ ਦੀਵਾਨ ਹਾਲ ਵਿੱਚ ਮੌਜੂਦ ਹਨ। ਇਸ ਤੋਂ ਪਹਿਲਾਂ ਪੂਰੇ ਪਰਿਵਾਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਸਮਾਗਮ ਦੌਰਾਨ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ।

ਪਰਿਵਾਰ ਅਤੇ ਇਨਸਾਫ਼ ਐਕਸ਼ਨ ਕਮੇਟੀ ਵੱਲੋਂ ਕਰਵਾਏ ਜਾ ਰਹੇ ਇਸ ਸ਼ਰਧਾਂਜਲੀ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ। ਲੋਕ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਹਨ।

ਦੱਸ ਦਈਏ ਕਿ ਪਰਵਿੰਦਰ ਸਿੰਘ ਝੋਟਾ ਦੀ ਬੀਤੀ 13 ਅਕਤੂਬਰ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਕਰਕੇ ਚਰਚਾ ਵਿੱਚ ਆਏ ਸਨ। ਉਨ੍ਹਾਂ ਦੀ ਹੱਤਿਆ ਤੋਂ ਬਾਅਦ ਪਰਿਵਾਰ ਅਤੇ ਸਮਰਥਕਾਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਪਰਿਵਾਰ ਵੱਲੋਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਨ। ਝੋਟਾ ਦੇ ਦੋਵੇਂ ਬੱਚਿਆਂ ਨੇ ਵੀ ਭਾਵੁਕ ਅਪੀਲ ਕਰਦਿਆਂ ਲੋਕਾਂ ਨੂੰ ਆਪਣੇ ਪਿਤਾ ਦੀ ਅੰਤਿਮ ਅਰਦਾਸ ਵਿੱਚ ਪਹੁੰਚਣ ਦੀ ਬੇਨਤੀ ਕੀਤੀ ਸੀ। ਇਸ ਸਮਾਗਮ ਰਾਹੀਂ ਪਰਿਵਾਰ ਅਤੇ ਇਨਸਾਫ਼ ਐਕਸ਼ਨ ਕਮੇਟੀ ਵੱਲੋਂ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ।

World News TV — ਸਹੀ ਅਤੇ ਤਾਜ਼ਾ ਜਾਣਕਾਰੀ।

LEAVE A REPLY

Please enter your comment!
Please enter your name here

Exit mobile version