Home ਪੰਜਾਬ ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ...

ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ

0
1005
ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ

ਬਰਨਾਲਾ ਜ਼ਿਲ੍ਹੇ ਦੇ ਪਿੰਡ ਚੰਨਣਵਾਲ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਕੁਹਾੜੀ ਨਾਲ ਹਮਲਾ ਕਰਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਪਤੀ ਨੇ ਕਥਿਤ ਤੌਰ ‘ਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ਵਿੱਚ ਡੀਐੱਸਪੀ ਨੇ ਕੀ ਜਾਣਕਾਰੀ ਦਿੱਤੀ ਹੈ, ਆਓ ਤੁਹਾਨੂੰ ਦੱਸਦੇ ਹਾਂ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਚੰਨਣਵਾਲ ਦੀ ਰਹਿਣ ਵਾਲੀ ਕਰੀਬ 50 ਸਾਲਾ ਕੁਲਵਿੰਦਰ ਕੌਰ ਆਪਣੀ ਸੱਸ ਨਾਲ ਖੇਤਾਂ ਵਿੱਚ ਪਸ਼ੂਆਂ ਲਈ ਚਾਰਾ ਲੈਣ ਗਈ ਸੀ। ਇਸੇ ਦੌਰਾਨ ਉਸ ਦਾ ਪਤੀ ਭੋਲਾ ਸਿੰਘ ਉੱਥੇ ਪਹੁੰਚ ਗਿਆ ਅਤੇ ਕਥਿਤ ਤੌਰ ‘ਤੇ ਕੁਹਾੜੀ ਨਾਲ ਹਮਲਾ ਕਰਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਭੋਲਾ ਸਿੰਘ ਆਪਣੇ ਘਰ ਵਾਪਸ ਚਲਾ ਗਿਆ, ਜਿੱਥੇ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ।

ਡੀਐੱਸਪੀ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਕਰੀਬ ਡੇਢ ਵਜੇ ਵਾਪਰੀ। ਔਰਤ ਖੇਤਾਂ ਵਿੱਚ ਪਸ਼ੂਆਂ ਲਈ ਚਾਰਾ ਲੈਣ ਗਈ ਸੀ, ਜਿੱਥੇ ਉਸ ਦੇ ਪਤੀ ਨੇ ਕੁਹਾੜੀ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਪੁਲਸ ਨੇ ਵਾਰਦਾਤ ਵਿੱਚ ਵਰਤੀ ਗਈ ਕੁਹਾੜੀ ਵੀ ਬਰਾਮਦ ਕਰ ਲਈ ਹੈ।

ਡੀਐੱਸਪੀ ਮੁਤਾਬਕ, ਪਤਨੀ ਦੀ ਹੱਤਿਆ ਕਰਨ ਤੋਂ ਬਾਅਦ ਮੁਲਜ਼ਮ ਘਰ ਚਲਾ ਗਿਆ, ਜਿੱਥੇ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

World News TV — ਸਹੀ ਅਤੇ ਤਾਜ਼ਾ ਜਾਣਕਾਰੀ।

LEAVE A REPLY

Please enter your comment!
Please enter your name here