ਬਰਨਾਲਾ ਵਿੱਚ ਆਜ਼ਾਦੀ ਦਿਹਾੜੇ ਵਾਲੇ ਦਿਨ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਪੰਡੋਰੀ ਵਿੱਚ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਸਨ। ਇਹ ਪਿੰਡ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਹੈ।
ਸਥਾਨਕ ਲੋਕਾਂ ਨੇ ਨਾਅਰੇ ਦੇਖਦਿਆਂ ਹੀ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਨਾਅਰਿਆਂ ਨੂੰ ਮਿੱਟੀ ਨਾਲ ਢੱਕ ਦਿੱਤਾ। ਮਹਿਲ ਕਲਾਂ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਸ਼ੇਰਵਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਅਕਾਲੀ ਦਲ ਦੇ ਆਗੂ ਨਾਥ ਸਿੰਘ ਹਮੀਦੀ ਨੇ ਘਟਨਾ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।