Thursday, January 22, 2026
Home ਚੰਡੀਗੜ੍ਹ ਕੈਬਨਿਟ ਤੋਂ ਅਸਤੀਫਾ ਦੇਣ ਤੋਂ ਬਾਅਦ ਬੋਲੇ ਕੁਲਦੀਪ ਧਾਲੀਵਾਲ, ਕਿਹਾ – ਮੈਂ...

ਕੈਬਨਿਟ ਤੋਂ ਅਸਤੀਫਾ ਦੇਣ ਤੋਂ ਬਾਅਦ ਬੋਲੇ ਕੁਲਦੀਪ ਧਾਲੀਵਾਲ, ਕਿਹਾ – ਮੈਂ ਵਿਭਾਗਾਂ ਦੀ ਲੜਾਈ ‘ਚ ਸ਼ਾਮਲ ਨਹੀਂ ਹਾਂ

0
2503
ਕੈਬਨਿਟ ਤੋਂ ਅਸਤੀਫਾ ਦੇਣ ਤੋਂ ਬਾਅਦ ਬੋਲੇ ਕੁਲਦੀਪ ਧਾਲੀਵਾਲ, ਕਿਹਾ - ਮੈਂ ਵਿਭਾਗਾਂ ਦੀ ਲੜਾਈ 'ਚ ਸ਼ਾਮਲ ਨਹੀਂ ਹਾਂ

ਅੱਜ ਪੰਜਾਬ ਕੈਬਨਿਟ ਵਿੱਚ ਵਿਸਥਾਰ ਹੋਇਆ ਹੈ, ਜਿੱਥੇ ਸੰਜੀਵ ਅਰੋੜਾ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ ਤਾਂ ਕੁਲਦੀਪ ਸਿੰਘ ਧਾਲੀਵਾਲ ਦੀ ਛੁੱਟੀ ਹੋ ਗਈ ਹੈ। ਉੱਥੇ ਅਸਤੀਫਾ ਦੇਣ ਤੋਂ ਬਾਅਦ ਕੁਲਦੀਪ ਧਾਲੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੇਰੇ ਹਲਕੇ ਦੇ ਲੋਕਾਂ ਨੇ ਮੈਨੂੰ ਵੋਟਾਂ ਪਾ ਕੇ ਚੁਣਿਆ ਹੈ। ਮੈਂ ਉਸ ਇਲਾਕੇ ਦੇ ਵਿਕਾਸ ਲਈ ਆਪਣੀ ਪੂਰੀ ਵਾਹ ਲਾ ਦੇਵਾਂਗਾ।

ਮੈ ਹਲਕੇ ਨੂੰ ਨੰਬਰ ਵਨ ਬਣਾਉਣਾ ਹੈ। ਹੁਣ ਮੈਂ ਅਗਲੇ ਡੇਢ ਸਾਲ ਅਜਨਾਲਾ ਵਿੱਚ ਕੰਮ ਕਰਾਂਗਾ। ਪਾਰਟੀ ਮੈਨੂੰ ਜਿੱਥੇ ਵੀ ਡਿਊਟੀ ਦੇਵੇਗੀ, ਮੈਂ ਉੱਥੇ ਹੀ ਕੰਮ ਕਰਾਂਗਾ। ਮੰਤਰੀ ਦੇ ਅਹੁਦੇ ਤੋਂ ਹਟਾਉਣ ਨੂੰ ਲੈਕੇ ਧਾਲੀਵਾਲ ਨੇ ਕਿਹਾ ਕਿ ਪਾਰਟੀ ਨੂੰ ਇਸ ਬਾਰੇ ਪਤਾ ਹੋਵੇਗਾ। ਜੋ ਵੀ ਵਿਅਕਤੀ ਕੰਮ ਕਰਦਾ ਹੈ, ਉਸ ਨੂੰ ਮੌਕਾ ਦੇਣਾ ਚਾਹੀਦਾ ਹੈ। ਧਾਲੀਵਾਲ ਨੇ ਕਿਹਾ- ਮੈਂ ਵਿਭਾਗਾਂ ਦੀ ਲੜਾਈ ਵਿੱਚ ਸ਼ਾਮਲ ਨਹੀਂ ਹਾਂ।

ਮੈਂ ਆਪਣੀ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ। ਮੈਂ ਅੱਜ ਤੱਕ ਇੱਕ ਵੀ ਦਿਨ ਛੁੱਟੀ ਨਹੀਂ ਲਈ। ਮੈਂ ਅੱਜ ਅਸਤੀਫਾ ਦੇ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ਮੈਨੂੰ ਕਿਹਾ ਕਿ ਕਿਸੇ ਹੋਰ ਨੂੰ ਮੌਕਾ ਦਿਓ। ਮੈਂ ਕਿਹਾ ਠੀਕ ਹੈ। ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਹੈ।

ਧਾਲੀਵਾਲ ਨੇ ਕਿਹਾ ਕਿ ਮੈਨੂੰ ਕਿਹਾ ਗਿਆ ਕਿ ਤੁਹਾਨੂੰ ਹੋਰ ਕੋਈ ਕੰਮ ਦੇਣਾ ਹੈ ਤਾਂ ਮੈਂ ਕਿਹਾ ਠੀਕ ਹੈ। ਮੈਂ ਅਰਵਿੰਦ ਕੇਜਰੀਵਾਲ ਦਾ ਕਰੀਬੀ ਹਾਂ। ਭਗਵੰਤ ਮਾਨ ਜੀ 1992 ਤੋਂ ਮੇਰੇ ਦੋਸਤ ਹਨ। ਮੈਂ ਉਨ੍ਹਾਂ ਕਰਕੇ ਅਮਰੀਕਾ ਤੋਂ ਆਇਆ ਸੀ। ਜਦੋਂ ਮੈਂ ਪਾਰਟੀ ਵਿੱਚ ਸ਼ਾਮਲ ਹੋਇਆ ਸੀ, ਤਾਂ ਮੈਂ ਪਾਰਟੀ ਨੂੰ ਵਿਧਾਇਕ ਬਣਾਉਣ ਲਈ ਨਹੀਂ ਕਿਹਾ ਸੀ, ਪਾਰਟੀ ਨੇ ਹੀ ਮੈਨੂੰ ਸਭ ਕੁਝ ਦਿੱਤਾ ਹੈ।

ਜ਼ਿਕਰ ਕਰ ਦਈਏ ਕਿ ਅੱਜ ਸੰਜੀਵ ਅਰੋੜਾ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ ਤਾਂ ਉੱਥੇ ਹੀ ਕੁਲਦੀਪ ਸਿੰਘ ਧਾਲੀਵਾਲ ਨੂੰ ਕੈਬਨਿਟ ਵਿਚੋਂ ਬਾਹਰ ਕਰ ਦਿੱਤਾ ਗਿਆ ਹੈ। ਉੱਥੇ ਹੀ ਕੁਲਦੀਪ ਧਾਲੀਵਾਲ ਨੇ ਵੀ ਕੈਬਨਿਟ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

 

LEAVE A REPLY

Please enter your comment!
Please enter your name here