ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ

0
42580
ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ

ਪ੍ਰੋਗਰਾਮਾਂ ਵਿਚ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸ਼ਰਧਾਲੂਆਂ ਨੇ ਹਾਜ਼ਰੀ ਭਰ ਕੇ ਵੱਡਾ ਇਕੱਠ ਦੇਖਿਆ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੇ ਹਿੱਸੇ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤੇ। ਪ੍ਰੋਗਰਾਮਾਂ ਵਿੱਚ ਕੈਬਨਿਟ ਮੰਤਰੀਆਂ, ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਸਥਾਨਕ ਆਗੂਆਂ ਦੇ ਨਾਲ-ਨਾਲ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ।

ਇਕ ਬੁਲਾਰੇ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਮੌਜੂਦ ਸਨ। ਇਸੇ ਤਰ੍ਹਾਂ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਗੂੜ੍ਹੇ ਫਲਸਫੇ ਨੂੰ ਉਜਾਗਰ ਕਰਨ ਵਾਲੇ ਸ਼ੋਅ ਨੂੰ ਦੇਖਣ ਲਈ ਸੰਗਤਾਂ ਨਾਲ ਸ਼ਿਰਕਤ ਕੀਤੀ।

ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਥਾਨਕ ਆਗੂਆਂ ਅਤੇ ਸੰਗਤਾਂ ਸਮੇਤ ਹਾਜ਼ਰੀ ਭਰੀ। ਇਸੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਆਪਣੀ ਹਾਜ਼ਰੀ ਲਗਵਾਈ।

ਇਨ੍ਹਾਂ ਸਮਾਗਮਾਂ ਵਿੱਚ ਹਾਜ਼ਰ ਸੰਗਤ ਨੇ ਨੌਵੇਂ ਗੁਰੂ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਧਾਰਮਿਕ ਆਜ਼ਾਦੀ ਨੂੰ ਬਰਕਰਾਰ ਰੱਖਣ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੰਪੂਰਨ ਜੀਵਨ ਸਫ਼ਰ, ਫਲਸਫ਼ੇ, ਸਿੱਖਿਆਵਾਂ ਅਤੇ ਮਹਾਨ ਸ਼ਹਾਦਤ ਨੂੰ ਦਰਸਾਉਣ ਲਈ ਉੱਨਤ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਤਕਨਾਲੋਜੀ ਦੀ ਵਰਤੋਂ ਕੀਤੀ।

LEAVE A REPLY

Please enter your comment!
Please enter your name here