ਮਜੀਠੀਆ ਅੱਜ ਮੋਹਾਲੀ ਅਦਾਲਤ ‘ਚ ਹੋਣਗੇ ਪੇਸ਼, ਜਾਣੋ ਅਕਾਲੀ ਆਗੂਆਂ ਨੂੰ ਕਿਉਂ ਕੀਤਾ ਜਾ ਰਿਹਾ ਨਜ਼ਰਬੰਦ?

0
2438

 

ਬਿਕਰਮ ਮਜੀਠੀਆ ਕੇਸ: ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਖਤਮ ਹੋ ਗਈ ਹੈ। ਉਨ੍ਹਾਂ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਪ੍ਰਦਰਸ਼ਨ ਦੇ ਸ਼ੱਕ ਕਾਰਨ ਨਜ਼ਰਬੰਦ ਕਰਨਾ ਸ਼ੂਰੁ ਕਰ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਮਜੀਠੀਆ 26 ਜੂਨ ਨੂੰ ਵਿਜੀਲੈਂਸ ਦੀ ਹਿਰਾਸਤ ਵਿੱਚ ਸਨ। ਮਜੀਠੀਆ ਨੂੰ 6 ਜੁਲਾਈ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਉਹ ਪਿਛਲੇ 14 ਦਿਨਾਂ ਤੋਂ ਨਵੀਂ ਨਾਭਾ ਜੇਲ੍ਹ ਵਿੱਚ ਸਨ। ਪਿਛਲੇ 14 ਦਿਨਾਂ ਵਿੱਚ, ਵਿਜੀਲੈਂਸ ਟੀਮਾਂ ਨੇ ਬਿਕਰਮ ਮਜੀਠੀਆ ਦੇ ਅੰਮ੍ਰਿਤਸਰ ਅਤੇ ਮਜੀਠਾ ਸਥਿਤ ਘਰ ਅਤੇ ਦਫਤਰ ‘ਤੇ ਦੋ ਵਾਰ ਛਾਪੇਮਾਰੀ ਕੀਤੀ ਹੈ। ਉਮੀਦ ਹੈ ਕਿ ਇਸ ਸਮੇਂ ਦੌਰਾਨ ਹੋਈ ਬਰਾਮਦਗੀ ਬਾਰੇ ਜਾਣਕਾਰੀ ਅੱਜ ਅਦਾਲਤ ਵਿੱਚ ਦਿੱਤੀ ਜਾ ਸਕਦੀ ਹੈ।

ਬਿਕਰਮ ਮਜੀਠੀਆ ਨੂੰ ਅਦਾਲਤ ਵਿੱਚ ਲਿਆਉਣ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾ ਰਹੇ ਹਨ। ਪੰਜਾਬ ਪੁਲਿਸ ਨੇ ਕੁਝ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਪਿਛਲੀ ਸੁਣਵਾਈ ਦੌਰਾਨ ਅਕਾਲੀ ਦਲ ਦੇ ਆਗੂਆਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਇਹ ਕਦਮ ਸਾਵਧਾਨੀ ਵਜੋਂ ਚੁੱਕਿਆ ਜਾ ਰਿਹਾ ਹੈ।

ਬਿਕਰਮ ਮਜੀਠੀਆ ਨੇ ਦੋ ਅਰਜ਼ੀਆਂ ਦਾਇਰ ਕੀਤੀਆਂ

ਪਿਛਲੇ 14 ਦਿਨਾਂ ਵਿੱਚ, ਬਿਕਰਮ ਮਜੀਠੀਆ ਨੇ ਮੋਹਾਲੀ ਅਦਾਲਤ ਵਿੱਚ ਦੋ ਅਰਜ਼ੀਆਂ ਦਾਇਰ ਕੀਤੀਆਂ ਹਨ। ਜਿਨ੍ਹਾਂ ਵਿੱਚੋਂ ਇੱਕ ਬੈਰਕ ਬਦਲਣ ਲਈ ਹੈ ਅਤੇ ਦੂਜੀ ਜ਼ਮਾਨਤ ਅਰਜ਼ੀ ਹੈ। ਜ਼ਮਾਨਤ ਅਰਜ਼ੀ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਇਸਦੀ ਸੁਣਵਾਈ 22 ਜੁਲਾਈ ਨੂੰ ਹੋਵੇਗੀ। ਬੈਰਕ ਬਦਲਣ ਦੇ ਮਾਮਲੇ ਵਿੱਚ, ਵਕੀਲਾਂ ਨੇ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਉਹ ਵਿਧਾਇਕ ਅਤੇ ਸਾਬਕਾ ਮੰਤਰੀ ਰਹਿ ਚੁੱਕੇ ਹਨ। ਇਸ ਲਈ, ਉਨ੍ਹਾਂ ਨੂੰ ਜੇਲ੍ਹ ਮੈਨੂਅਲ ਅਨੁਸਾਰ ਔਰੇਂਜ਼ ਸ਼੍ਰੇਣੀ ਦੀਆਂ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਹੋਰ ਦੋਸ਼ੀ ਜਾਂ ਮੁਕੱਦਮੇ ਅਧੀਨ ਕੈਦੀਆਂ ਤੋਂ ਵੱਖਰਾ ਰੱਖਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ, ਉਨ੍ਹਾਂ ਨੇ ਅਦਾਲਤ ਤੋਂ ਗ੍ਰਿਫ਼ਤਾਰੀ ਦੇ ਆਧਾਰਾਂ ਅਤੇ ਜੇਲ੍ਹ ਮੈਨੂਅਲ ਦੀ ਕਾਪੀ ਵੀ ਕੋਰਟ ਕੋਲੋਂ ਮੰਗੀ ਹੈ।

 

LEAVE A REPLY

Please enter your comment!
Please enter your name here