ਮਜੀਠੀਆ ਦੀ ਗ੍ਰਿਫ਼ਤਾਰੀ ਨਾਲ ਹਜ਼ਾਰਾਂ ਪੀੜਤ ਪਰਿਵਾਰਾਂ ‘ਚ ਜਾਗੀ ਇਨਸਾਫ਼ ਦੀ ਉਮੀਦ, ਹੁਣ ਕਿਸੇ ਵੀ ਕੀਮਤ ‘ਤੇ ਬਖ਼

1
2450
ਮਜੀਠੀਆ ਦੀ ਗ੍ਰਿਫ਼ਤਾਰੀ ਨਾਲ ਹਜ਼ਾਰਾਂ ਪੀੜਤ ਪਰਿਵਾਰਾਂ 'ਚ ਜਾਗੀ ਇਨਸਾਫ਼ ਦੀ ਉਮੀਦ, ਹੁਣ ਕਿਸੇ ਵੀ ਕੀਮਤ 'ਤੇ ਬਖ਼

ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਨਸ਼ੇ ਦੀ ਲਤ ਤੋਂ ਪੀੜਤ ਹਜ਼ਾਰਾਂ ਪਰਿਵਾਰਾਂ ਵਿੱਚ ਇਨਸਾਫ਼ ਦੀ ਉਮੀਦ ਜਾਗੀ ਹੈ।

ਕਟਾਰੂਚੱਕ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ। ਅਸੀਂ ਹਰ ਕੀਮਤ ‘ਤੇ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਖ਼ਤਮ ਕਰਾਂਗੇ। ਨਸ਼ੇ ਫੈਲਾਉਣ ਵਾਲੇ ਲੋਕਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਵੱਡਾ ਵਿਅਕਤੀ ਜਾਂ ਸਿਆਸਤਦਾਨ ਕਿਉਂ ਨਾ ਹੋਵੇ।

ਕਟਾਰੂਚੱਕ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ‘ਆਪ’ ਦੇ ਬੁਲਾਰੇ ਨੀਲ ਗਰਗ ਅਤੇ ਰਣਜੀਤ ਪਾਲ ਸਿੰਘ ਨਾਲ ਇਸ ਮੁੱਦੇ ‘ਤੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮਜੀਠੀਆ ਦੀ ਗ੍ਰਿਫ਼ਤਾਰੀ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਿਆਂ ਵਿਰੁੱਧ ਰਾਜਨੀਤਿਕ ਇੱਛਾ ਸ਼ਕਤੀ ਨੂੰ ਦਰਸਾਉਂਦੀ ਹੈ। ਅੱਜ ਦਾ ਦਿਨ ਇਤਿਹਾਸ ਵਿੱਚ ਲਿਖਿਆ ਜਾਵੇਗਾ। ਇਤਿਹਾਸ ਵਿੱਚ ਇਹ ਦਰਜ ਹੋਵੇਗਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿੱਚ ਨਸ਼ਾ ਲਿਆਂਦਾ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰ ਦਿੱਤਾ।

ਕਟਾਰੂਚੱਕ ਨੇ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਦੇ ਲੋਕ ਚਿੱਟਾ ਦਾ ਨਾਂ ਵੀ ਨਹੀਂ ਜਾਣਦੇ ਸਨ। ਬਾਦਲ ਸਰਕਾਰ ਦੌਰਾਨ ਹੀ ਇਹ ਨਸ਼ਾ ਪੰਜਾਬ ਆਇਆ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ। ਚਿੱਟੇ ਨੇ ਹਜ਼ਾਰਾਂ ਮਾਪਿਆਂ ਤੋਂ ਬੱਚੇ ਖੋਹ ਲਏ ਅਤੇ ਹਜ਼ਾਰਾਂ ਬੱਚਿਆਂ ਨੂੰ ਅਨਾਥ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਇਹ ਨਸ਼ਾ ਇੰਨੀ ਵੱਡੀ ਮਾਤਰਾ ਵਿੱਚ ਇਸ ਲਈ ਫੈਲਿਆ ਕਿਉਂਕਿ ਅਕਾਲੀ-ਭਾਜਪਾ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਨਸ਼ਾ ਤਸਕਰਾਂ ਨੂੰ ਰਾਜਨੀਤਿਕ ਸੁਰੱਖਿਆ ਦਿੱਤੀ ਅਤੇ ਉਨ੍ਹਾਂ ਨਾਲ ਮਿਲੀਭੁਗਤ ਕਰਕੇ ਇਸ ਕਾਰੋਬਾਰ ਨੂੰ ਅੱਗੇ ਵਧਾਇਆ।

ਕਟਾਰੂਚੱਕ ਨੇ ਕਿਹਾ ਕਿ ਬਿਕਰਮ ਮਜੀਠੀਆ ਇਸ ਕਾਰੋਬਾਰ ਦਾ ਕਿੰਗਪਿਨ ਸੀ। ਇਹ ਉਹੀ ਸੀ ਜਿਸ ਨੇ ਵੱਡੇ ਤਸਕਰਾਂ ਨੂੰ ਬਚਾਇਆ ਅਤੇ ਆਪਣੇ ਰਾਜਨੀਤਿਕ ਫ਼ਾਇਦੇ ਲਈ ਉਨ੍ਹਾਂ ਨਾਲ ਸਮਝੌਤਾ ਕੀਤਾ। ਇਸ ਦੀ ਪੁਸ਼ਟੀ ਸੇਵਾਮੁਕਤ ਡੀਐਸਪੀ ਜਗਦੀਸ਼ ਭੋਲਾ ਨੇ ਕੀਤੀ ਜਦੋਂ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੀ ਮਦਦ ਨਾਲ ਹੀ ਅਸੀਂ ਨਸ਼ਿਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਸਫਲਤਾਪੂਰਵਕ ਪਹੁੰਚਾਉਂਦੇ ਹਾਂ। ਇਸ ਲਈ, ਮਜੀਠੀਆ ਦੀ ਗ੍ਰਿਫ਼ਤਾਰੀ ਨਸ਼ਿਆਂ ਵਿਰੁੱਧ ਸਾਡੀ ਲੜਾਈ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਕੀਮਤ ‘ਤੇ ਨਸ਼ਿਆਂ ਅਤੇ ਅਪਰਾਧ ਨਾਲ ਸਮਝੌਤਾ ਨਹੀਂ ਕਰ ਸਕਦੀ। ਸਾਡਾ ਉਦੇਸ਼ ਸਪੱਸ਼ਟ ਹੈ – ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣਾ ਅਤੇ ਸੂਬੇ ਨੂੰ ਪਹਿਲਾਂ ਵਾਂਗ  ਖ਼ੁਸ਼ਹਾਲ ਬਣਾਉਣਾ ਅਤੇ ਅਸੀਂ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਹੇ ਹਾਂ

 

1 COMMENT

LEAVE A REPLY

Please enter your comment!
Please enter your name here