Home ਪੰਜਾਬ ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ,...

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਹੁਕਮ ਤੁਰੰਤ…

0
1002
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਹੁਕਮ ਤੁਰੰਤ...

ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਲਗਾਤਾਰ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਦੱਸ ਦੇਈਏ ਕਿ ਇਸ ਸਭ ਦੇ ਵਿਚਾਲੇ ਇੱਕ ਅਹਿਮ ਅਤੇ ਵੱਡੇ ਪੱਧਰ ਤੇ ਤਾਇਨਾਤੀ ਕੀਤੀ ਗਈ ਹੈ। ਅਸਲ ਵਿੱਚ, ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਇੱਕ ਅਹਿਮ ਤਬਾਦਲਾ ਤੇ ਨਵੀਂ ਤੈਨਾਤੀ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ 1 ਸਤੰਬਰ 2026 ਨੂੰ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤਾ ਗਿਆ ਹੈ।

ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਹੁਕਮ ਮੁਤਾਬਕ 1992 ਬੈਚ ਦੀ IAS ਅਧਿਕਾਰੀ ਸ੍ਰੀਮਤੀ ਰਾਜੀ ਪ੍ਰਮੋਦ ਸ਼੍ਰੀਵਾਸਤਵਾ ਦੀ ਤੈਨਾਤੀ ਵਿੱਚ ਤਬਦੀਲੀ ਕੀਤੀ ਗਈ ਹੈ। ਇਹ ਕਾਰਵਾਈ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਕੀਤੀ ਗਈ ਹੈ।

ਰਾਜੀ ਪ੍ਰਮੋਦ ਸ਼੍ਰੀਵਾਸਤਵਾ ਪਹਿਲਾਂ ਵਿਸ਼ੇਸ਼ ਮੁੱਖ ਸਕੱਤਰ, ਸੁਤੰਤਰਤਾ ਸੰਗਰਾਮੀ ਵਿਭਾਗ ਵਜੋਂ ਸੇਵਾਵਾਂ ਨਿਭਾ ਰਹੇ ਸਨ। ਨਵੇਂ ਹੁਕਮਾਂ ਤੋਂ ਬਾਅਦ ਵੀ ਉਹ ਇਸ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਦੇ ਰਹਿਣਗੇ।

ਇਸ ਦੇ ਨਾਲ ਹੀ ਉਨ੍ਹਾਂ ਨੂੰ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਹ ਜ਼ਿੰਮੇਵਾਰੀ ਖਾਲ੍ਹੀ ਪਈ ਅਸਾਮੀ ਦੇ ਵਿਰੁੱਧ ਦਿੱਤੀ ਗਈ ਹੈ।

ਸਰਕਾਰ ਵੱਲੋਂ ਜਾਰੀ ਹੁਕਮ ਵਿੱਚ ਸਬੰਧਤ ਅਧਿਕਾਰੀ ਨੂੰ ਨਵੀਂ ਜ਼ਿੰਮੇਵਾਰੀ ’ਤੇ ਤੁਰੰਤ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤਰ੍ਹਾਂ ਵਿਭਾਗ ਨਾਲ ਜੁੜੀਆਂ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਹੁਣ ਉਨ੍ਹਾਂ ਦੀ ਦੇਖ-ਰੇਖ ਹੇਠ ਰਹਿਣਗੀਆਂ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਾ ਵਾਧੂ ਚਾਰਜ ਮਿਲਣ ਨਾਲ ਉਨ੍ਹਾਂ ਦੀ ਪ੍ਰਸ਼ਾਸਨਿਕ ਭੂਮਿਕਾ ਹੋਰ ਵਧ ਗਈ ਹੈ। ਸਰਕਾਰੀ ਹੁਕਮ ਵਿੱਚ ਤੈਨਾਤੀ ਦਾ ਆਧਾਰ ਪ੍ਰਸ਼ਾਸਨਿਕ ਲੋੜਾਂ ਨੂੰ ਦੱਸਿਆ ਗਿਆ ਹੈ।

ਇਹ ਹੁਕਮ ਚੰਡੀਗੜ੍ਹ ਤੋਂ 1 ਸਤੰਬਰ 2026 ਨੂੰ ਜਾਰੀ ਕੀਤਾ ਗਿਆ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਦਸਤਖ਼ਤਾਂ ਨਾਲ ਜਾਰੀ ਇਸ ਆਦੇਸ਼ ਦੀ ਕਾਪੀ ਸਬੰਧਤ ਅਧਿਕਾਰੀਆਂ ਅਤੇ ਵਿਭਾਗਾਂ ਨੂੰ ਭੇਜੀ ਗਈ ਹੈ।

ਹੁਣ ਰਾਜੀ ਪ੍ਰਮੋਦ ਸ਼੍ਰੀਵਾਸਤਵਾ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਨਾਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਵੀ ਜ਼ਿੰਮੇਵਾਰੀ ਸੰਭਾਲਣਗੇ। ਸਰਕਾਰ ਦੇ ਇਸ ਪ੍ਰਸ਼ਾਸਨਿਕ ਹੁਕਮ ਨਾਲ ਦੋਵੇਂ ਵਿਭਾਗਾਂ ਦੇ ਕੰਮਕਾਜ ਦੀ ਜ਼ਿੰਮੇਵਾਰੀ ਉਨ੍ਹਾਂ ਕੋਲ ਆ ਗਈ ਹੈ।

 

 

LEAVE A REPLY

Please enter your comment!
Please enter your name here