Home ਪੰਜਾਬ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ...

ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

0
1040

 

ਪੰਜਾਬ ਨਿਊਜ਼: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਉੱਥੇ ਹੀ ਹਰੇਕ ਪਾਰਟੀ ਨੇ ਸੱਤਾ ਹਾਸਲ ਕਰਨ ਲਈ ਪੂਰਾ ਜ਼ੋਰ ਲਾਇਆ ਹੋਇਆ ਹੈ। ਹਾਲਾਂਕਿ ਹਾਲੇ ਐਲਾਨ ਨਹੀਂ ਹੋਇਆ ਹੈ ਕਿ ਵਿਧਾਨ ਸਭਾ ਚੋਣਾਂ ਕਿਸ ਦਿਨ ਹੋਣੀਆਂ ਹਨ ਪਰ ਪਾਰਟੀਆਂ ਨੇ ਪ੍ਰਚਾਰ ਵਿੱਚ ਆਪਣੀ ਪੂਰੀ ਤਾਕਤ ਲਾਈ ਹੋਈ ਹੈ। ਉੱਥੇ ਹੀ ਪਾਰਟੀਆਂ ਸੱਤਾ ਹਾਸਲ ਕਰਨ ਲਈ ਕਈ ਆਗੂਆਂ ਨੂੰ ਅਹਿਮ ਜ਼ਿੰਮੇਵਾਰੀ ਸੌਂਪ ਰਹੀਆਂ ਹਨ।

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਰਾਜਪੁਰਾ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਹਲਕਾ ਆਬਜ਼ਰਵਰਾਂ ਦੀ ਜ਼ਿੰਮੇਵਾਰੀ 2 ਆਗੂਆਂ ਨੂੰ ਸੌਂਪੀ ਹੈ। ਪਾਰਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਹਰਪ੍ਰੀਤ ਸਿੰਘ ਰੀਚੀ ਨੂੰ ਰਾਜਪੁਰਾ ਵਿਧਾਨ ਸਭਾ ਹਲਕੇ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਬਲਜਿੰਦਰ ਸਿੰਘ ਭੁੱਚੀ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਨ੍ਹਾਂ ਨਿਯੁਕਤੀਆਂ ਰਾਹੀਂ ਪਾਰਟੀ ਨੇ ਦੋਵਾਂ ਹਲਕਿਆਂ ਵਿੱਚ ਆਪਣੀਆਂ ਸਰਗਰਮੀਆਂ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਇਆ ਹੈ।

ਇਨ੍ਹਾਂ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।

World News TV — ਸਹੀ ਅਤੇ ਤਾਜ਼ਾ ਜਾਣਕਾਰੀ।

LEAVE A REPLY

Please enter your comment!
Please enter your name here

Exit mobile version