ਪੰਜਾਬ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ, ਨੌਜਵਾਨ ‘ਤੇ ਤਾਬੜਤੋੜ ਚੱਲੀਆਂ ਗੋਲੀਆਂ; ਲੋਕਾਂ ‘ਚ ਫੈਲੀ ਦਹਿਸ਼ਤ

2
1136
ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਨੌਜਵਾਨ 'ਤੇ ਤਾਬੜਤੋੜ ਚੱਲੀਆਂ ਗੋਲੀਆਂ; ਲੋਕਾਂ 'ਚ ਫੈਲੀ ਦਹਿਸ਼ਤ

ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਦੀ ਸਰਹੱਦ ‘ਤੇ ਪੈਂਦੇ ਪਿੰਡ ਕੁਲਪੁਰ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪਿੰਡ ਕੁਲਪੁਰ ਦਾ ਇੱਕ ਨੌਜਵਾਨ ਹਰਦੀਪ ਸਿੰਘ, ਉਮਰ ਲਗਭਗ 37 ਸਾਲ, ਪੁੱਤਰ ਸ਼ਿਗਾਰਾ ਸਿੰਘ, ਘਰ ਵਾਪਸ ਆ ਰਿਹਾ ਸੀ ਤਾਂ ਪਿੰਡ ਦੇ ਭੱਠੇ ਨੇੜੇ ਮੋਟਰਸਾਈਕਲ ਸਵਾਰਾਂ ਨੇ ਉਸਨੂੰ ਗੋਲੀ ਮਾਰ ਦਿੱਤੀ। ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਮੌਕੇ ‘ਤੇ ਪਹੁੰਚੇ ਤਾਂ ਹਰਦੀਪ ਸਿੰਘ ਦੀ ਮੌਤ ਹੋ ਚੁੱਕੀ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਮੌਕੇ ਤੋਂ 6-7 ਕਾਰਤੂਸਾਂ ਦੇ ਖੋਲ ਵੀ ਬਰਾਮਦ ਕੀਤੇ ਹਨ।

ਪਿੰਡ ਵਾਸੀਆਂ ਵੱਲੋਂ ਸੂਚਿਤ ਕਰਨ ਤੋਂ ਬਾਅਦ, ਸਰੋਆ ਥਾਣਾ ਅਤੇ ਪੋਜੇਵਾਲ ਥਾਣੇ ਦੀ ਐਸਐਚਓ ਮੈਡਮ ਰਾਜ ਪਲਵਿੰਦਰ ਕੌਰ ਮੌਕੇ ‘ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਬਲਾਚੌਰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ। ਮ੍ਰਿਤਕ ਹਰਦੀਪ ਦੇ ਭਰਾ ਸੰਦੀਪ ਦੇ ਬਿਆਨਾਂ ‘ਤੇ ਪੁਲਿਸ ਕਾਰਵਾਈ ਕਰ ਰਹੀ ਹੈ।

ਸੂਤਰਾਂ ਮੁਤਾਬਕ, ਇਹ ਆਪਸੀ ਰੰਜਿਸ਼ ਦਾ ਮਾਮਲਾ ਜਾਪਦਾ ਹੈ ਅਤੇ ਕਤਲ ਨੇੜਲੇ ਪਿੰਡ ਰੋਡਮਜਾਰਾ, ਥਾਣਾ ਗੜ੍ਹਸ਼ੰਕਰ ਨਾਲ ਸਬੰਧਤ ਹੋਣ ਦਾ ਸ਼ੱਕ ਹੈ। ਉਪਰੋਕਤ ਬਾਰੇ ਪੁੱਛੇ ਜਾਣ ‘ਤੇ, ਪੁਲਿਸ ਸਟੇਸ਼ਨ ਇੰਚਾਰਜ ਮੈਡਮ ਰਾਜਪਾਲਵਿੰਦਰ ਕੌਰ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਪੁਲਿਸ ਕਾਰਵਾਈ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦੇ ਤਿੰਨ ਮਾਸੂਮ ਬੱਚੇ ਹਨ, ਜਿਨ੍ਹਾਂ ਵਿੱਚ ਦੋ ਕੁੜੀਆਂ ਅਤੇ ਇੱਕ ਲੜਕਾ ਸ਼ਾਮਲ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

 

2 COMMENTS

LEAVE A REPLY

Please enter your comment!
Please enter your name here