Home ਪੰਜਾਬ AAP ਨੂੰ ਵੱਡਾ ਝਟਕਾ , ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ ‘ਚ...

AAP ਨੂੰ ਵੱਡਾ ਝਟਕਾ , ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ ‘ਚ ਹੋਏ ਸ਼ਾਮਲ

0
1002
AAP ਨੂੰ ਵੱਡਾ ਝਟਕਾ , ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ 'ਚ ਹੋਏ ਸ਼ਾਮਲ

ਜਲੰਧਰ ਉੱਤਰੀ ਵਿਧਾਨ ਸਭਾ ਸੀਟ ਤੋਂ AAP ਦੇ ਹਲਕਾ ਇੰਚਾਰਜ ਰਹੇ ਦਿਨੇਸ਼ ਢੱਲ ਨੇ ਅੱਜ ਭਾਜਪਾ ਜੁਆਇਨ ਕਰ ਲਈ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ। ਇਸ ਤੋਂ ਪਹਿਲਾਂ ਦਿਨੇਸ਼ ਢੱਲ ਨੇ ਹੋਟਲ ਰੈਡਿਸਨ ਵਿੱਚ ਪੰਜਾਬ ਭਾਜਪਾ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਦੀ ਇੱਛਾ ਜਤਾਈ ਸੀ।

ਢੱਲ ਦੇ ਭਾਜਪਾ ਵਿੱਚ ਜਾਣ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ AAP ਦੇ MLA ਰਮਨ ਅਰੋੜਾ ਨੂੰ ਲੈ ਕੇ ਵੀ ਸਿਆਸੀ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਰਮਨ ਅਰੋੜਾ ਵੀ ਭਾਜਪਾ ਜੁਆਇਨ ਕਰ ਸਕਦੇ ਹਨ। ਹਾਲਾਂਕਿ, ਅਰੋੜਾ ਵੱਲੋਂ ਅਜਿਹੀ ਕਿਸੇ ਵੀ ਚਰਚਾ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।

ਦਿਨੇਸ਼ ਢੱਲ ਕੋਲ ਭਾਜਪਾ ਵਿੱਚ ਜਾਣ ਦਾ ਹੀ ਵਿਕਲਪ ਬਚਿਆ ਸੀ

ਜਲੰਧਰ ਸੈਂਟਰਲ ਤੋਂ ਮੇਅਰ ਵਿਨੀਤ ਧੀਰ ਨੂੰ AAP ਵੱਲੋਂ ਹਲਕਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਹੀ ਚਰਚਾ ਸੀ ਕਿ ਦਿਨੇਸ਼ ਢੱਲ ਪਾਰਟੀ ਬਦਲ ਸਕਦੇ ਹਨ। ਕਾਂਗਰਸ ਵਿੱਚ ਪੁਰਾਣੇ ਵਿਰੋਧੀ ਹੋਣ ਕਾਰਨ ਉਨ੍ਹਾਂ ਦੇ ਕਾਂਗਰਸ ਵਿੱਚ ਜਾਣ ਦੀਆਂ ਸੰਭਾਵਨਾਵਾਂ ਪਹਿਲਾਂ ਹੀ ਘੱਟ ਸਨ। ਅਜਿਹੇ ਵਿੱਚ ਉਨ੍ਹਾਂ ਕੋਲ ਭਾਜਪਾ ਹੀ ਇੱਕ ਵਿਕਲਪ ਬਚਿਆ ਸੀ।

ਢੱਲ ਪਾਰਟੀ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਸਨ

ਵਿਨੀਤ ਧੀਰ ਦੇ ਹਲਕਾ ਇੰਚਾਰਜ ਬਣਨ ਤੋਂ ਬਾਅਦ ਦਿਨੇਸ਼ ਢੱਲ ਪਾਰਟੀ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਸਨ। ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਇੱਕ ਇੰਟਰਵਿਊ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਸਮਾਂ ਆਉਣ ‘ਤੇ ਪਤਾ ਲੱਗ ਜਾਵੇਗਾ ਕਿ ਉਹ ਕੀ ਕਦਮ ਚੁੱਕਣਗੇ।

ਇੱਕ ਦਿਨ ਪਹਿਲਾਂ ਜਲੰਧਰ ਨਾਰਥ ਹਲਕੇ ਵਿੱਚ ਆਮ ਆਦਮੀ ਪਾਰਟੀ ਨੇ ਭਾਜਪਾ ਸਮੇਤ ਕਾਂਗਰਸ ਅਤੇ ਅਕਾਲੀ ਦਲ ਦੇ 13 ਵਰਕਰਾਂ ਨੂੰ ਆਪਣੇ ਨਾਲ ਜੋੜਿਆ ਸੀ। AAP ਨੇ ਕਿਹਾ ਸੀ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨਾਲ ਲੰਬੇ ਸਮੇਂ ਤੋਂ ਜੁੜੇ ਕਈ ਪ੍ਰਮੁੱਖ ਆਗੂਆਂ ਅਤੇ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ AAP ਜੁਆਇਨ ਕੀਤੀ ਹੈ।

 

LEAVE A REPLY

Please enter your comment!
Please enter your name here