Home ਪੰਜਾਬ ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG...

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ

0
1007
Major update regarding Parvinder Jhota's cremation; DIG issues significant statement following meeting

ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਇਨਸਾਫ਼ ਕਮੇਟੀ ਅਤੇ ਪੁਲਸ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਡੀ.ਆਈ.ਜੀ. ਹਰਜੀਤ ਸਿੰਘ ਨੇ ਕਈ ਅਹਿਮ ਗੱਲਾਂ ਸਾਂਝੀਆਂ ਕੀਤੀਆਂ ਅਤੇ ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ।

ਡੀ.ਆਈ.ਜੀ. ਨੇ ਦੱਸਿਆ ਕਿ ਮਾਨਸਾ ਵਿੱਚ ਪੰਜਾਬ ਬੰਦ ਦੌਰਾਨ ਇੱਕ ਦੁਕਾਨਦਾਰ ਨਾਲ ਕੁੱਟਮਾਰ ਕਰਨ ਅਤੇ ਉਸ ਦੇ ਸਾਮਾਨ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਦੋ ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਫੈਲ ਰਹੀਆਂ ਅਫ਼ਵਾਹਾਂ ਬਾਰੇ ਡੀ.ਆਈ.ਜੀ. ਨੇ ਸਪੱਸ਼ਟ ਕੀਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਅਜਿਹੀ ਕੋਈ ਮਨਸ਼ਾ ਨਹੀਂ ਹੈ ਕਿ ਸਸਕਾਰ ਜ਼ਬਰਦਸਤੀ ਕਰਵਾਇਆ ਜਾਵੇ। ਉਨ੍ਹਾਂ ਧੱਕੇ ਨਾਲ ਸਸਕਾਰ ਕਰਵਾਉਣ ਦੀਆਂ ਖ਼ਬਰਾਂ ਨੂੰ ਬੇਬੁਨਿਆਦ ਦੱਸਦਿਆਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ।

ਉੱਧਰ, ਸ਼ਹਿਰ ਵਾਸੀਆਂ ਅਤੇ ਐਕਸ਼ਨ ਕਮੇਟੀ ਨੇ ਵੀ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਜੇਕਰ ਕੋਈ ਵਿਅਕਤੀ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਪੁਲਸ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਸ਼ਰਾਰਤੀ ਅਨਸਰ ਦੀ ਹਮਾਇਤ ਨਹੀਂ ਕਰਨਗੇ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਟ੍ਰੈਫਿਕ ਦੀ ਸਮੱਸਿਆ ਸਮੇਤ ਹੋਰ ਮੰਗਾਂ ਵੀ ਰੱਖੀਆਂ ਗਈਆਂ। ਪ੍ਰਸ਼ਾਸਨ ਵੱਲੋਂ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ।

World News TV — ਸਹੀ ਅਤੇ ਤਾਜ਼ਾ ਜਾਣਕਾਰੀ।

LEAVE A REPLY

Please enter your comment!
Please enter your name here