ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ ਦੇ ਬਾਗੀ ਧੜੇ ਦੇ ਮਨਪ੍ਰੀਤ ਸਿੰਘ ਇਆਲੀ ਨੂੰ ਵੱਡਾ ਝਟਕਾ ਲੱਗਿਆ ਹੈ। ਮਨਪ੍ਰੀਤ ਸਿੰਘ ਇਆਲੀ ਦੇ ਖਾਸਮ ਖਾਸ ,ਸਭ ਤੋਂ ਨੇੜੇ ਸਾਥੀ ਜਗਦੀਸ਼ ਗੋਰਸਿਆ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਗਦੀਸ਼ ਗੋਰਸਿਆ ਨੂੰ ਪਾਰਟੀ ‘ਚ ਸ਼ਾਮਿਲ ਕੀਤਾ ਹੈ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮਨਪ੍ਰੀਤ ਸਿੰਘ ਇਆਲੀ ‘ਤੇ ਵੀ ਨਿਸ਼ਾਨਾ ਸਾਧਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਮਨਪ੍ਰੀਤ ਸਿੰਘ ਇਆਲੀ ਨੂੰ ਪੂਰਾ ਮਾਣ ਸਨਮਾਨ ਮਿਲਿਆ ਪਰ ਇਆਲੀ ਅਕਾਲੀ ਦਲ ਦਾ ਸਭ ਤੋਂ ਵੱਡਾ ਗੱਦਾਰ ਨਿਕਲਿਆ ਹੈ। ਨਵਜੋਤ ਕੌਰ ਸਿੱਧੂ ਦੇ 500 ਕਰੋੜ ਰੁਪਏ ਦੇ ਬਿਆਨ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸਭ ਤੋਂ ਵੱਡੀ ਠੱਗ ਪਾਰਟੀ ਦੱਸਿਆ ਹੈ।









