Home ਪੰਜਾਬ ਸਾਬਕਾ ਮੰਤਰੀ ਧਰਮਸੋਤ ‘ਤੇ ਚੱਲੇਗਾ ਮਨੀ ਲਾਂਡਰਿੰਗ ਕੇਸ, ED ਨੂੰ ਮਨਜੂਰੀ, ਮਾਮਲੇ...

ਸਾਬਕਾ ਮੰਤਰੀ ਧਰਮਸੋਤ ‘ਤੇ ਚੱਲੇਗਾ ਮਨੀ ਲਾਂਡਰਿੰਗ ਕੇਸ, ED ਨੂੰ ਮਨਜੂਰੀ, ਮਾਮਲੇ ‘ਚ ਦੋ ਹੋਰ ਮੁਲਜ਼ਮ ਵੀ ਸ਼ਾਮਲ

0
10076

ਵਿਸ਼ੇਸ਼ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਈਡੀ ਦੇ ਵਕੀਲ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਇੱਕ ਜਨਤਕ ਸੇਵਕ (ਸਰਕਾਰੀ ਅਹੁਦੇ ‘ਤੇ ਕਾਬਜ਼ ਵਿਅਕਤੀ) ‘ਤੇ ਮੁਕੱਦਮਾ ਚਲਾਉਣ ਲਈ ਧਾਰਾ 197 ਤਹਿਤ ਇਜਾਜ਼ਤ ਦੀ ਲੋੜ ਹੁੰਦੀ ਹੈ।

ਅਦਾਲਤ ਨੇ ਮਾਮਲੇ ਵਿੱਚ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਇਹ ਇਜਾਜ਼ਤ ਦਿੱਤੀ। ਹੁਣ ਇਸ ਮਾਮਲੇ ਦੀ ਸੁਣਵਾਈ 2 ਦਸੰਬਰ ਨੂੰ ਹੋਵੇਗੀ। ਦੋ ਮੁਲਜ਼ਮਾਂ, ਮਹਿੰਦਰ ਪਾਲ ਅਤੇ ਸੁਖਵਿੰਦਰ ਸਿੰਘ ਨੂੰ ਇਸ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ ਹੈ। ਅਦਾਲਤ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਹਨ।

 

LEAVE A REPLY

Please enter your comment!
Please enter your name here

Exit mobile version