MP ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਏਅਰਪੋਰਟ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

0
2082

ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕ ਸਭਾ ਹਲਕਾ ਬਠਿੰਡਾ ਦਾ ਦੌਰਾ ਕੀਤਾ ਹੈ। ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ ਹੜਾਂ ਨੂੰ ਲੈ ਕੇ ਬਣੀ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਅਤੇ ਉਹਨਾਂ ਦੇ 92 ਵਿਧਾਇਕਾਂ ਨੂੰ ਪੰਜਾਬ ਦੇ ਲੋਕਾਂ ਦਾ ਦਰਦ ਦਿਖਾਈ ਨਹੀਂ ਦੇ ਰਿਹਾ, ਲੋਕ ਘਰਾਂ ਤੋਂ ਬੇਕਰ ਹੋਏ ਪਏ ਹਨ ਅਤੇ ਉਨਾਂ ਨੂੰ ਪੰਜਾਬ ਸਰਕਾਰ ਵੱਲੋਂ ਬਣਦੀ ਮਦਦ ਨਹੀਂ ਦਿੱਤੀ ਜਾ ਰਹੀ।

ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਵਰਕਰ ਪੀੜਿਤ ਲੋਕਾਂ ਕੋਲ ਪੁੱਜ ਕੇ ਜਿੱਥੇ ਉਹਨਾਂ ਦੀ ਮਦਦ ਕਰ ਰਹੇ ਹਨ। ਉੱਥੇ ਉਹਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੀ ਮਦਦ ਦੇਣ ਦਾ ਭਰੋਸਾ ਦੇ ਰਹੇ ਹਨ, ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਅਕਸਰ ਕਹਿੰਦੇ ਸਨ ਕਿ ਪਾਵਰ ਹੋਵੇ ਜਾਂ ਨਾ ਹੋਵੇ ਪਰ ਦੁੱਖ ਵਿੱਚ ਲੋਕਾਂ ਨਾਲ ਖੜਨਾ ਚਾਹੀਦਾ ਹੈ ਤੇ ਉਹਨਾਂ ਦਾ ਸਾਥ ਦੇਣਾ ਚਾਹੀਦਾ ਹੈ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼ਰਾਬ ਦੇ ਘੁਟਾਲੇ ਵਿੱਚ ਅਦਾਲਤ ਦੀ ਪੇਸ਼ੀ ਤੋਂ ਬਚਣ ਲਈ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ 25 ਦਿਨਾਂ ਬਾਅਦ ਕੱਲ ਆਪਣੀ ਸ਼ਕਲ ਦਿਖਾਈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀ ਸਾਰ ਲੈਣ ਦੀ ਬਜਾਏ ਸਿਰਫ ਡਰਾਮੇਬਾਜ਼ੀ ਕਰ ਰਹੇ ਹਨ।

ਬਠਿੰਡਾ ਏਅਰਪੋਰਟ ‘ਤੇ ਲਗਾਤਾਰ ਫਲੈਟਾਂ ਦੀ ਗਿਣਤੀ ਘਟਾਉਣ ‘ਤੇ ਵੀ ਹਰਸਿਮਰਤ ਕੌਰ ਬਾਦਲ ਨੇ ਚਿੰਤਾ ਪ੍ਰਗਟ ਕੀਤੀ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਬਠਿੰਡਾ ਦੇ ਵਿਕਾਸ ਲਈ ਬਹੁਤ ਕੁੱਝ ਕੀਤਾ। ਜਿਸ ਵਿੱਚ ਬਠਿੰਡਾ ਦਾ ਏਅਰਪੋਰਟ ਵੀ ਮੌਜੂਦ ਸੀ। ਉਹਨਾਂ ਕਿਹਾ ਕਿ ਏਅਰਪੋਰਟ ਦੇ ਉੱਤੇ ਉਹਨਾਂ ਨੇ ਆਪਣੇ ਯਤਨਾਂ ਨਾਲ 7 ਫਲੈਟਾਂ ਸ਼ੁਰੂ ਕਰਾਈਆਂ ਪਰ ਪਹਿਲਾਂ ਘਟਾ ਕੇ 5 ਕਰ ਦਿੱਤੀਆਂ ਗਈਆਂ ਸੀ ਅਤੇ ਹੁਣ ਫਿਰ ਘਟਾ ਕੇ ਤਿੰਨ ਕਰ ਦਿੱਤੀਆਂ ਗਈਆਂ ਹਨ। ਉਹਨਾਂ ਨਾਲ ਹੀ ਕਿਹਾ ਕਿ ਜੇਕਰ ਸਾਡੀ ਸਰਕਾਰ ਆਉਂਦੀ ਹੈ ਤਾਂ ਦੁਬਾਰਾ ਏਅਰਪੋਰਟ ਨੂੰ ਬਹਾਲ ਕਰਨਗੇ।

 

LEAVE A REPLY

Please enter your comment!
Please enter your name here