NIA ਦੀ ਤਲਾਸ਼ੀ ਮੁਹਿੰਮ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਮੰਗਲਵਾਰ ਨੂੰ ਅੱਤਵਾਦੀ-ਗੈਂਗਸਟਰ ਗਠਜੋੜ ਮਾਮਲੇ ‘ਚ 4 ਸੂਬਿਆਂ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ‘ਚ 30 ਥਾਵਾਂ ‘ਤੇ ਤਲਾਸ਼ੀ ਮੁਹਿੰਮ ਆਰੰਭੀ ਹੈ। ਇਸ ਤੋਂ ਪਹਿਲਾਂ ਐਨ.ਆਈ.ਏ. ਦੇ ਬੁਲਾਰੇ ਨੇ ਕਿਹਾ ਕਿ ਅੱਤਵਾਦ ਵਿਰੋਧੀ ਏਜੰਸੀ ਨੇ ਹਾਲ ਹੀ ਦੇ ਮਹੀਨਿਆਂ ਵਿੱਚ ਕਈ ਰਣਨੀਤੀਆਂ ਅਪਣਾਈਆਂ ਹਨ, ਜਿਸ ਵਿੱਚ ਦੇਸ਼ ਵਿੱਚ ਅੱਤਵਾਦੀ ਮਾਫੀਆ ਨੈਟਵਰਕ ਅਤੇ ਉਨ੍ਹਾਂ ਦੇ ਸਮਰਥਨ ਦੇ ਬੁਨਿਆਦੀ ਢਾਂਚੇ ਨੂੰ ਖਤਮ ਕਰਨ ਲਈ “ਅੱਤਵਾਦ ਦੀ ਕਮਾਈ” ਤੋਂ ਪ੍ਰਾਪਤ ਜਾਇਦਾਦਾਂ ਨੂੰ ਕੁਰਕ ਕਰਨਾ ਅਤੇ ਜ਼ਬਤ ਕਰਨਾ ਸ਼ਾਮਲ ਹੈ।