ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਉਕੇ ਨੂੰ ਲੈ ਕੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਵਕੀਲ ਇਮਾਨ ਸਿੰਘ ਖਾਰਾ ਨੇ ਸੋਸ਼ਲ ਮੀਡੀਆ ਰਾਹੀਂ ਇੱਕ ਵੀਡੀਓ ਸੁਨੇਹਾ ਜਾਰੀ ਕਰਕੇ ਇਹ ਸਾਰੀ ਜਾਣਕਾਰੀ ਦਿੱਤੀ ਹੈ ਕਿ NSA ਤਹਿਤ ਡਿਬਰੂਗੜ੍ਹ ਜੇਲ੍ਹ ਵਿਖੇ ਨਜ਼ਰਬੰਦ ਸਿੰਘਾਂ ਨੂੰ ਮੈਡੀਕਲ ਸੇਵਾਵਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਵੀਡੀਓ ਦੇ ਵਿੱਚ ਕਿਹਾ ਹੈ ਕਿ ਜਦੋਂ ਤੋਂ ਕੁਲਵੰਤ ਸਿੰਘ ਰਾਉਕੇ ਨੇ ਬਰਨਾਲਾ ਤੋਂ ਜ਼ਿਮਨੀ ਚੋਣ ਲੜਣ ਦਾ ਐਲਾਨ ਕੀਤਾ ਹੈ, ਉਸ ਤੋਂ ਬਾਅਦ ਹੀ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਦਵਾਈਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਕੁਲਵੰਤ ਸਿੰਘ ਰਾਉਕੇ ਦੀ ਮਿਰਗੀ ਦੀ ਦਵਾਈ ਬੰਦ ਕਰ ਦਿੱਤੀ ਗਈ ਹੈ ਜਿਸ ਕਰਕੇ ਦੌਰੇ ਵੱਧ ਗਏ ਹਨ।
ਵਕੀਲ ਇਮਾਨ ਸਿੰਘ ਖਾਰਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਅਤੇ detaining ਅਥੋਰਟੀ ਡੀਸੀ ਅੰਮ੍ਰਿਤਸਰ ਨੂੰ ਬਹੁਤ ਸਾਰੀਆਂ ਚਿੱਠੀਆਂ ਲਿਖੀਆਂ ਨੇ, ਪਰ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੋ ਰਹੀ ਹੈ। ਇਸ ਦੇ ਲਈ ਸਮੁੱਚੀ ਕੌਮ ਨੂੰ ਬੇਨਤੀ ਹੈ ਕਿ ਉਨ੍ਹਾਂ ਦੇ ਲਈ ਆਵਾਜ਼ ਬੁਲੰਦ ਕਰੀਏ ਅਤੇ ਸਰਕਾਰ ਤੱਕ ਪਹੁੰਚਾ ਸਕੀਏ ਅਤੇ ਜਿਹੜੀਆਂ ਦਵਾਈਆਂ ਬੰਦ ਕੀਤੀਆਂ ਉਨ੍ਹਾਂ ਨੂੰ ਦੁਬਾਰਾ ਤੋਂ ਚਾਲੂ ਕੀਤਾ ਜਾਵੇ। ਉਨ੍ਹਾਂ ਨੇ ਅੱਗੇ ਕਿਹਾ ਕਿ ਕੁਲਵੰਤ ਸਿੰਘ ਰਾਉਕੇ ਤੋਂ ਇਲਾਵਾ ਕੁੱਝ ਹੋਰ ਸਾਥੀਆਂ ਦੀਆਂ ਵੀ ਦਵਾਈਆਂ ਨੂੰ ਬੰਦ ਕੀਤਾ ਗਿਆ ਹੈ। ਕੁਲਵੰਤ ਸਿੰਘ ਰਾਉਕੇ ਵੀ NSA ਤਹਿਤ ਅੰਮ੍ਰਿਤਪਾਲ ਸਿੰਘ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
You should be a part of a contest for one of the finest blogs on the internet.
I will highly recommend this site!