Saturday, July 4, 2026
Home ਦੇਸ਼ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ

0
1003
ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਦਰਮਿਆਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਕਾਂਗਰਸ ਹਾਈਕਮਾਨ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਬਿੱਟੂ ਨੇ ਕਿਹਾ ਕਿ ਅੱਜ ਰਾਜਾ ਵੜਿੰਗ ਦੇ ਪਿੱਛੇ ਇੱਕ ਵੀ ਕਾਂਗਰਸੀ ਲੀਡਰ ਨਹੀਂ ਖੜ੍ਹਾ।

ਉਨ੍ਹਾਂ ਦਾ ਦਾਅਵਾ ਹੈ ਕਿ ਪੰਜਾਬ ਕਾਂਗਰਸ ਦੇ ਕਰੀਬ 20 ਆਗੂਆਂ ਨੇ ਰਾਹੁਲ ਗਾਂਧੀ ਵੱਲੋਂ ਜਾਰੀ ਕੀਤੀ ਲਿਸਟ ਦਾ ਵਿਰੋਧ ਕੀਤਾ ਹੈ। ਬਿੱਟੂ ਨੇ ਕਿਹਾ ਕਿ ਇਸ ਲਈ ਸੂਬੇ ਦੇ ਆਗੂ ਨਹੀਂ, ਸਗੋਂ ਕਾਂਗਰਸ ਹਾਈਕਮਾਨ ਜ਼ਿੰਮੇਵਾਰ ਹੈ, ਜਿਸ ਨੇ ਸਥਾਨਕ ਲੀਡਰਸ਼ਿਪ ਦੀ ਰਾਇ ਨੂੰ ਨਜ਼ਰਅੰਦਾਜ਼ ਕੀਤਾ।

ਉਨ੍ਹਾਂ ਨੇ ਰਾਹੁਲ ਗਾਂਧੀ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਜ਼ਿੱਦ ਕਾਰਨ ਪਾਰਟੀ ਨੂੰ ਨੁਕਸਾਨ ਹੋਇਆ ਹੈ। ਬਿੱਟੂ ਨੇ ਕਿਹਾ ਕਿ ਜਦੋਂ ਉਹ ਕਾਂਗਰਸ ਵਿੱਚ ਸਨ ਤਾਂ ਕਦੇ ਹਾਈਕਮਾਨ ਦਾ ਵਿਰੋਧ ਨਹੀਂ ਕੀਤਾ, ਪਰ ਪਾਰਟੀ ਛੱਡਣ ਤੋਂ ਬਾਅਦ ਆਪਣੀ ਰਾਇ ਖੁੱਲ੍ਹ ਕੇ ਰੱਖ ਰਹੇ ਹਨ।

ਰਾਜਾ ਵੜਿੰਗ ‘ਤੇ ਤੰਜ ਕੱਸਦਿਆਂ ਬਿੱਟੂ ਨੇ ਕਿਹਾ ਕਿ ਉਨ੍ਹਾਂ ਦੀ ਜ਼ਿਆਦਾਤਰ ਟੀਮ ਚਰਨਜੀਤ ਸਿੰਘ ਚੰਨੀ ਦੇ ਨਾਲ ਖੜ੍ਹੀ ਨਜ਼ਰ ਆ ਰਹੀ ਹੈ ਅਤੇ ਵੜਿੰਗ ਹੁਣ ਇਕੱਲੇ ਰਹਿ ਗਏ ਹਨ। ਉਨ੍ਹਾਂ ਨੇ ਵੜਿੰਗ ਨੂੰ ਸਲਾਹ ਦਿੱਤੀ ਕਿ ਉਹ ਬੇਲੋੜਾ ਵਿਰੋਧ ਛੱਡ ਕੇ ਹਾਲਾਤ ਨੂੰ ਸਮਝਣ ਦੀ ਕੋਸ਼ਿਸ਼ ਕਰਨ। ਰਾਜਾ ਵੜਿੰਗ ਵੀ ਚੰਨੀ ਦੇ ਘਰ ਚਲੇ ਜਾਂਦਾ।

 

LEAVE A REPLY

Please enter your comment!
Please enter your name here