OPD remain close: ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਸਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੱਜ 24 ਅਕਤੂਬਰ ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੁਸਹਿਰੇ ਮੌਕੇ ਪੀਜੀਆਈ, ਜੀਐਮਐਸਐਚ-16 ਅਤੇ ਜੀਐਮਸੀਐਚ-32 ਸਮੇਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ। ਪਰ ਤਿੰਨੋਂ ਵੱਡੇ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।
ਉੱਥੇ ਹੀ ਚੰਡੀਗੜ੍ਹ ਸਿਹਤ ਵਿਭਾਗ ਵੱਲੋਂ ਜੀਐਮਐਸਐਚ-16 ਅਤੇ ਜੀਐਮਸੀਐਚ-32 ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਐਮਰਜੈਂਸੀ ਤੋਂ ਇਲਾਵਾ ਬਰਨ ਯੂਨਿਟ ਨੂੰ ਵੀ ਚਾਲੂ ਰੱਖਿਆ ਗਿਆ ਹੈ। ਦੁਸਹਿਰੇ ਮੌਕੇ ਪਟਾਕਿਆਂ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਬਰਨ ਯੂਨਿਟ ਦੇ ਮੈਂਬਰਾਂ ਨੂੰ ਛੁੱਟੀ ਰੱਦ ਕਰਨ ਅਤੇ 24 ਘੰਟੇ ਹਸਪਤਾਲ ਵਿੱਚ ਮੌਜੂਦ ਰਹਿਣ ਲਈ ਕਿਹਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਹਸਪਤਾਲ ਦੇ ਨਾਲ-ਨਾਲ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।