Friday, July 17, 2026
Home ਹਰਿਆਣਾ ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ...

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

0
1047
PM Modi to visit Chandigarh and Jalandhar today; will inaugurate development projects worth crores for Punjab.

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਤੇ ਜਲੰਧਰ ਦਾ ਦੌਰਾ ਕਰ ਰਹੇ ਹਨ। ਇਸ ਦੌਰੇ ਦੌਰਾਨ, ਉਹ 12,070 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ। ਚੰਡੀਗੜ੍ਹ ‘ਚ ਇੱਕ ਜਨ ਸਭ ਨੂੰ ਸੰਬੋਧਨ ਕਰਨ ਤੋਂ ਬਾਅਦ, ਪ੍ਰਧਾਨ ਮੰਤਰੀ ਰੇਲਵੇ ਤੇ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਕਈ ਮੁੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਜਲੰਧਰ ਜਾਣਗੇ।

ਸੁਰੱਖਿਆ ਦੇ ਮੱਦੇਨਜ਼ਰ ਚੰਡੀਗੜ੍ਹ ਤੇ ਜਲੰਧਰ ਵਿੱਚ 10,000 ਤੋਂ ਵੱਧ ਪੁਲਿਸ ਤੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਦੋਵਾਂ ਸ਼ਹਿਰਾਂ ਨੂੰ ਨੋ-ਫਲਾਈ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਤੇ ਸਿਰਫ਼ ਵੈਧ ਐਂਟਰੀ ਪਾਸ ਵਾਲੇ ਲੋਕਾਂ ਨੂੰ ਹੀ ਇਸ ਸਮਾਗਮ ‘ਚ ਸ਼ਾਮਲ ਹੋਣ ਦੀ ਇਜਾਜ਼ਤ ਹੋਵੇਗੀ।

ਪ੍ਰਧਾਨ ਮੰਤਰੀ ਚੰਡੀਗੜ੍ਹ ਹਵਾਈ ਅੱਡੇ ‘ਤੇ ਦੁਪਹਿਰ 1:15 ਵਜੇ ਪਹੁੰਚਣਗੇ। ਉੱਥੋਂ ਉਹ ਹੈਲੀਕਾਪਟਰ ਰਾਹੀਂ ਰਾਜਿੰਦਰਾ ਪਾਰਕ ਰਾਹੀਂ ਪੰਜਾਬ ਇੰਜੀਨੀਅਰਿੰਗ ਕਾਲਜ (ਪੀਈਸੀ) ਜਾਣਗੇ।

ਪੀਈਸੀ ਕੈਂਪਸ ਵਿਖੇ, ਉਹ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਪਹਿਲਾਂ 10 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਸ ਸਮਾਗਮ ਲਈ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਏਅਰ-ਕੰਡੀਸ਼ਨਡ ਟੈਂਟ ਲਗਾਇਆ, ਜਿਸ ‘ਚ ਲਗਭਗ 7,500 ਲੋਕਾਂ ਲਈ ਬੈਠਣ ਦੀ ਵਿਵਸਥਾ ਹੈ।

ਚੰਡੀਗੜ੍ਹ ਸਮਾਗਮ ਤੋਂ ਬਾਅਦ, ਪ੍ਰਧਾਨ ਮੰਤਰੀ ਜਲੰਧਰ ਲਈ ਰਵਾਨਾ ਹੋਣਗੇ ਤੇ ਲਗਭਗ ਦੁਪਹਿਰ 3:40 ‘ਤੇ ਪੀਏਪੀ ਗ੍ਰਾਊਂਡ ‘ਚ ਪਹੁੰਚਣਗੇ। ਇਸ ਤੋਂ ਬਾਅਦ, ਉਹ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੀ ਪੁਨਰਵਿਕਸਿਤ ਇਮਾਰਤ ਦਾ ਉਦਘਾਟਨ ਕਰਨਗੇ। ਉਹ ਅੰਮ੍ਰਿਤਸਰ-ਵਾਰਾਣਸੀ ਸੰਤ ਰਵਿਦਾਸ ਐਕਸਪ੍ਰੈਸ ਨੂੰ ਵੀ ਹਰੀ ਝੰਡੀ ਦਿਖਾਉਣਗੇ ਤੇ ਦੇਸ਼ ਭਰ ਵਿੱਚ 75 ਪੁਨਰਵਿਕਸਿਤ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਵਰਚੁਅਲੀ ਉਦਘਾਟਨ ਕਰਨਗੇ।

ਸ਼ਾਮ ਨੂੰ ਆਯੋਜਿਤ ਇੱਕ ਜਨ ਸਭ ‘ਚ, ਪ੍ਰਧਾਨ ਮੰਤਰੀ 5,470 ਰੁਪਏ ਕਰੋੜ ਤੋਂ ਵੱਧ ਦੇ ਸੜਕ ਤੇ ਰੇਲ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ ਰਾਸ਼ਟਰ ਨੂੰ ਸਮਰਪਿਤ ਕਰਨਗੇ ਤੇ ਨੀਂਹ ਪੱਥਰ ਰੱਖਣਗੇ।

ਪੰਜਾਬ ਚੋਣਾਂ ਦੀ ਤਿਆਰੀ

ਪ੍ਰਧਾਨ ਦੀ ਦੌਰੇ ਦੇ ਮੱਦੇਨਜ਼ਰ ਦੋਵਾਂ ਸ਼ਹਿਰਾਂ ‘ਚ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਵੈਧ ਪਾਸ ਵਾਲੇ ਲੋਕਾਂ ਨੂੰ ਹੀ ਦਾਖਲਾ ਦਿੱਤਾ ਜਾਵੇਗਾ। ਆਵਾਜਾਈ ਲਈ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਸੁਰੱਖਿਆ ਏਜੰਸੀਆਂ ਪੂਰੇ ਸਮਾਗਮ ‘ਤੇ ਨਜ਼ਰ ਰੱਖਣਗੀਆਂ। ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਨੂੰ ਰਾਜਨੀਤਿਕ ਤੌਰ ‘ਤੇ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਨੂੰ ਸੂਬੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here