ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਸਤ ‘ਚ ਪੰਜਾਬ ਆਉਣਗੇ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਦੇ ਦੌਰੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਸ ਫੇਰੀ ਦੌਰਾਨ ਵੱਡੇ ਰੇਲਵੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ ਅਤੇ ਸੂਬੇ ਨੂੰ ਕਈ ਹੋਰ ਕਈ ਵਿਕਾਸ ਪ੍ਰੋਜੈਕਟਾਂ ਦਾ ਤੋਹਫਾ ਵੀ ਦੇਣਗੇ। ਹਾਲਾਂਕਿ, ਦੌਰੇ ਦੀ ਤਰੀਕ ਅਜੇ ਤੱਕ ਤੈਅ ਨਹੀਂ ਕੀਤੀ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 1 ਫਰਵਰੀ ਨੂੰ ਪ੍ਰਧਾਨ ਮੰਤਰੀ ਨੇ ਜਲੰਧਰ ਵਿੱਚ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ ਸੀ। ਉੱਥੇ, ਉਨ੍ਹਾਂ ਨੇ ਮੱਥਾ ਟੇਕ ਕੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ। ਇਸ ਦੌਰੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਆਬਾ ਖੇਤਰ ਵਿੱਚ ਦਲਿਤ ਵੋਟਰਾਂ ਨੂੰ ਲੁਭਾਉਣ ਲਈ ਭਾਜਪਾ ਦੀ ਵੱਡੀ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਸੀ।
