ਪੰਜਾਬ ਦੀ ਸਿਆਸਤ ਵਿੱਚ ਖਿਡਾਰੀਆਂ ਦੇ ਸ਼ਾਮਲ ਹੋਣ ਦਾ ਦੌਰ ਚੱਲ ਰਿਹਾ ਹੈ। ਇਸ ਦੇ ਨਾਲ ਹੀ ਆਗੂਆਂ ਦਾ ਪਾਰਟੀ ਬਦਲਣ ਦਾ ਵੀ ਸਿਲਸਿਲਾ ਚੱਲ ਰਿਹਾ ਹੈ। ਇਸ ਤਹਿਤ ਹੀ ਕਬੱਡੀ ਦੇ ਮੈਦਾਨ ਵਿੱਚ ਆਪਣੀ ਪਛਾਣ ਬਣਾਉਣ ਵਾਲੇ ਯਾਦਾ ਸੁਰਖਪੁਰੀਆ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।
ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪਾਰਟੀ ਵਿੱਚ ਸ਼ਾਮਲ ਕਰਵਾਇਆ, ਜਿਸ ਨਾਲ ਆਮ ਆਦਮੀ ਪਾਰਟੀ ਦੇ ਸਿਆਸੀ ਅਤੇ ਖੇਡ ਖੇਤਰ ਨਾਲ ਜੁੜੇ ਪਸਾਰ ਨੂੰ ਹੋਰ ਮਜਬੂਤੀ ਮਿਲੀ ਹੈ। ਯਾਦਾ ਸੁਰਖਪੁਰੀਆ ਦੀ ਪਾਰਟੀ ਵਿੱਚ ਸ਼ਮੂਲੀਅਤ ਮੌਕੇ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਯਾਦਾ ਨੇ ਕਬੱਡੀ ਰਾਹੀਂ ਪੰਜਾਬ ਦਾ ਨਾਂਅ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ।
World News TV — ਸਹੀ ਅਤੇ ਤਾਜ਼ਾ ਜਾਣਕਾਰੀ।









