350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਸ਼ਹੀਦੀ ਨਗਰ ਕੀਰਤਨ ਇੰਦੌਰ ਮੱਧ ਪ੍ਰਦੇਸ਼ ਤੋਂ ਕੋਟਾ ਰਾਜਸਥਾਨ ਲਈ ਰਵਾਨਾ

0
2005
Shaheed Nagar Kirtan dedicated to the 350th anniversary of martyrdom leaves from Indore, Madhya Pradesh for Kota, Rajasthan

ਸ੍ਰੀ ਗੁਰੂ ਤੇਗ ਬਹਾਦਰ ਜੀ 350ਵੀਂ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਇਮਲੀ ਸਾਹਿਬ ਪਾਤਸ਼ਾਹੀ ਪਹਿਲੀ ਇੰਦੌਰ ਮੱਧ ਪ੍ਰਦੇਸ਼ ਤੋਂ ਕੋਟਾ ਰਾਜਿਸਥਾਨ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।

ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਜਸਮੇਰ ਸਿੰਘ ਲਾਛੜੂ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਇੰਚਾਰਜ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਪ੍ਰਭਜੋਤ ਸਿੰਘ, ਗੁਰਦੁਆਰਾ ਇਮਲੀ ਸਾਹਿਬ ਪਾਤਸ਼ਾਹੀ ਪਹਿਲੀ ਇੰਦੌਰ ਮੱਧ ਪ੍ਰਦੇਸ਼ ਦੇ ਪ੍ਰਬੰਧਕ ਸ. ਹਰਪਾਲ ਸਿੰਘ ਭਾਟੀਆ ਤੇ ਸ. ਪ੍ਰਿਤਪਾਲ ਸਿੰਘ ਭਾਟੀਆ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਪਰਮਜੀਤ ਸਿੰਘ, ਭਾਈ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

 

LEAVE A REPLY

Please enter your comment!
Please enter your name here