Thursday, January 22, 2026
Home ਪੰਜਾਬ ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਸ਼ਹੀਦੀ ਨਗਰ ਕੀਰਤਨ ਫਗਵਾੜਾ ਤੋਂ ਅਗਲੇ ਪੜਾਅ ਲਈ...

ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਸ਼ਹੀਦੀ ਨਗਰ ਕੀਰਤਨ ਫਗਵਾੜਾ ਤੋਂ ਅਗਲੇ ਪੜਾਅ ਲਈ ਰਵਾਨਾ

0
20032
ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਸ਼ਹੀਦੀ ਨਗਰ ਕੀਰਤਨ ਫਗਵਾੜਾ ਤੋਂ ਅਗਲੇ ਪੜਾਅ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਜੀ 350ਵੀਂ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਤੋਂ ਅਗਲੇ ਪੜਾਅ ਗੁਰਦੁਆਰਾ ਮੌ ਸਾਹਿਬ ਫਿਲੌਰ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਗੁਰਬਖ਼ਸ਼ ਸਿੰਘ ਖਾਲਸਾ, ਸੁਰਜੀਤ ਸਿੰਘ ਰਾਏ, ਬੀਬੀ ਦਵਿੰਦਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤ ਨੇ ਹਾਜ਼ਰੀ ਭਰੀ।

ਇਸ ਮੌਕੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਦੌਰਾਨ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਇੰਚਾਰਜ ਸ. ਹਰਜਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸੁਪਰਵਾਈਜ਼ਰ ਸ. ਲਾਲ ਸਿੰਘ, ਸ. ਸੁਖਰਾਜ ਸਿੰਘ ਤੇ ਸ. ਗੁਰਮੀਤ ਸਿੰਘ, ਗੁ: ਇੰਸਪੈਕਟਰ ਸ. ਰਣਜੀਤ ਸਿੰਘ, ਸ. ਸ਼ਰਨਜੀਤ ਸਿੰਘ ਤੇ ਸ. ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

 

LEAVE A REPLY

Please enter your comment!
Please enter your name here