SKM ਨੇ ਪੰਜਾਬ ਭਰ ‘ਚੋਂ ਚੁੱਕੇ ਧਰਨੇ, ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਧਰਨਾ ਲਾਉਣ ਸਣੇ ਲਏ ਕਈ ਅਹਿਮ ਫੈਸਲੇ

0
9960
SKM ਨੇ ਪੰਜਾਬ ਭਰ 'ਚੋਂ ਚੁੱਕੇ ਧਰਨੇ, ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਧਰਨਾ ਲਾਉਣ ਸਣੇ ਲਏ ਕਈ ਅਹਿਮ ਫੈਸਲੇ

ਅੱਜ ਲੁਧਿਆਣਾ ਦੇ ਇਸੜੂ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (SKM) ਦੀ ਇੱਕ ਮੀਟਿੰਗ ਹੋਈ। ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਸ਼ਾਮ 6 ਵਜੇ ਤੱਕ ਹੋਈ। ਇਸ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ। ਕਿਸਾਨ 10 ਮਾਰਚ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ। ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਵਿਧਾਇਕਾਂ ਦੇ ਘਰਾਂ ਦੇ ਬਾਹਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾਵੇਗੀ।

ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ 10 ਮਾਰਚ ਨੂੰ ਪੰਜਾਬ ਭਰ ਦੇ ਕਿਸਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕਰਨਗੇ। ਇਹ ਵਿਰੋਧ ਪ੍ਰਦਰਸ਼ਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ। ਮੁੱਖ ਮੰਤਰੀ ਦੀ ਰਿਹਾਇਸ਼ ‘ਤੇ 15 ਮਾਰਚ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਦੁਬਾਰਾ ਕੂਚ ਕੀਤਾ ਜਾਵੇਗਾ। ਲੱਖੋਵਾਲ ਨੇ ਕਿਹਾ ਕਿ ਕਿਸਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੀਆਂ ਮੰਗਾਂ ਦੇ ਮੁੱਦੇ ‘ਤੇ ਡਿਬੇਟ ਕਰਨ ਦਾ ਚੈਲੇਂਜ ਕਰ ਰਹੇ ਹਨ। ਲੱਖੋਵਾਲ ਨੇ ਕਿਹਾ ਕਿ ਪੰਜਾਬ ਭਰ ਵਿੱਚ ਐਸਕੇਐਮ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਨੂੰ ਹਟਾ ਦਿੱਤਾ ਜਾਵੇਗਾ।

ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਰਹੀ ਬੇਸਿੱਟਾ

ਦਰਅਸਲ, ਕਿਸਾਨ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਬੇਸਿੱਟਾ ਰਹੀ। ਜਿਸ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ ਵਿੱਚ ਇੱਕ ਸਥਾਈ ਕੈਂਪ ਲਗਾਉਣ ਦੀ ਤਿਆਰੀ ਕੀਤੀ। ਪੁਲਿਸ ਨੇ ਮੰਗਲਵਾਰ ਰਾਤ ਤੋਂ ਹੀ ਪੰਜਾਬ ਨਾਲ ਲੱਗਦੇ ਚੰਡੀਗੜ੍ਹ ਦੀਆਂ 18 ਸਰਹੱਦਾਂ ਸੀਲ ਕਰ ਦਿੱਤੀਆਂ ਸਨ। ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਕਈਆਂ ਨੂੰ ਹਾਈਵੇਅ ‘ਤੇ ਬਾਹਰ ਨਹੀਂ ਆਉਣ ਦਿੱਤਾ।

 

LEAVE A REPLY

Please enter your comment!
Please enter your name here