Social Media ’ਤੇ ਗਲਤ ਮੈਸੇਜ ਕਰਨ ਦੇ ਸ਼ੱਕ ’ਤੇ ਕੁੜੀ ਦੇ ਪਰਿਵਾਰਿਕ ਮੈਂਬਰਾਂ ਨੇ ਮੁੰਡੇ ਨੂੰ ਕੀਤਾ ਕਿਡਨੈਪ, ਪੁਲਿਸ ਨੇ ਮੁਲਜ਼ਮ ਕੀਤੇ ਕਾਬੂ

1
10294
Social Media ’ਤੇ ਗਲਤ ਮੈਸੇਜ ਕਰਨ ਦੇ ਸ਼ੱਕ ’ਤੇ ਕੁੜੀ ਦੇ ਪਰਿਵਾਰਿਕ ਮੈਂਬਰਾਂ ਨੇ ਮੁੰਡੇ ਨੂੰ ਕੀਤਾ ਕਿਡਨੈਪ, ਪੁਲਿਸ ਨੇ ਮੁਲਜ਼ਮ ਕੀਤੇ ਕਾਬੂ

ਬਠਿੰਡਾ ਦੇ ਕਸਬਾ ਤਲਵੰਡੀ ਸਾਬੋ ਵਿਖੇ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਸਾਲੂਨ ਤੋ ਨੌਜਵਾਨ ਨੂੰ ਅਗਵਾਹ ਕਰ ਲਿਆ ਗਿਆ ਇਸ ਘਟਨਾ ਦਾ ਪਤਾ ਚੱਲਦੇ ਹੀ ਪੁਲਿਸ ਵੱਲੋਂ ਤੁਰੰਤ ਮਾਮਲਾ ਦਰਜ ਕਰਕੇ ਨੌਜਵਾਨ ਦੀ ਭਾਲ ਕੀਤੀ ਗਈ ਅਤੇ ਖੇਤਾਂ ਵਿੱਚ ਵੀ ਮੋਟਰ ਤੋਂ ਬੁਰੀ ਤਰਹਾਂ ਜ਼ਖਮੀ ਨੌਜਵਾਨ ਨੂੰ ਬਰਾਮਦ ਕਰਕੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸੈਲੂਨ ਦਾ ਕੰਮ ਕਰਦਾ ਹੈ ਤੇ ਅੱਜ ਕਾਰ ਸਵਾਰ ਕੁਝ ਲੋਕਾਂ ਵੱਲੋਂ ਉਸ ਨੂੰ ਸੈਲੂਨ ਤੋਂ ਕਿਡਨੈਪ ਕਰ ਲਿਆ ਸੀ ਕਿਡਨੈਪਰਾਂ ਨੂੰ ਸ਼ੱਕ ਸੀ ਕਿ ਉਹਨਾਂ ਦੀ ਲੜਕੀ ਨੂੰ ਸੋਸ਼ਲ ਮੀਡੀਆ ਤੇ ਗਲਤ ਮੈਸੇਜ ਕੀਤੇ ਜਾ ਰਹੇ ਹਨ ਅਤੇ ਉਹਨਾਂ ਨੇ ਇਸੇ ਸ਼ੱਕ ਦੇ ਆਧਾਰ ਤੇ ਉਸਨੂੰ ਕਿਡਨੈਪ ਕੀਤਾ ਸੀ।

ਪੀੜਤ ਨੇ ਅੱਗੇ ਦੱਸਿਆ ਕਿ ਆਪਣੇ ਸਰੀਰ ਤੇ ਲੱਗੀਆਂ ਸੱਟਾਂ ਦਿਖਾਉਂਦੇ ਹੋਏ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਵਾਰ-ਵਾਰ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੂੰ ਅਪੀਲ ਕੀਤੀ ਜਾ ਰਹੀ ਸੀ ਕਿ ਉਸ ਵੱਲੋਂ ਅਜਿਹਾ ਨਹੀਂ ਕੀਤਾ ਜਾ ਰਿਹਾ ਅਤੇ ਮੋਬਾਇਲ ਫੋਨ ਸੋਸ਼ਲ ਮੀਡੀਆ ਅਕਾਊਂਟ ਦੇ ਪਾਸਵਰਡ ਦੇਣ ਤੱਕ ਦੀ ਪੇਸ਼ਕਸ਼ ਕੀਤੀ ਗਈ ਪਰ ਉਨ੍ਹਾਂ ਵੱਲੋਂ ਇਹ ਧਾਰਿਆ ਗਿਆ ਸੀ ਕਿ ਹਰਪ੍ਰੀਤ ਸਿੰਘ ਦਾ ਅੱਜ ਕਤਲ ਕਰਨਾ ਹੈ ਇਸ ਲਈ ਉਸ ਨੂੰ ਮੋਟਰ ’ਤੇ ਲਿਜਾ ਕੇ ਬੁਰੀ ਤਰ੍ਹਾਂ ਕੁੱਟਿਆ ਗਿਆ ਪਰ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਜਿੱਥੇ ਕਿਡਨੈਪਰਾ ਦੀ ਚੁੰਗਲ ਵਿੱਚੋਂ ਉਸ ਨੂੰ ਬਚਾਇਆ ਉੱਥੇ ਹੀ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਉਧਰ ਦੂਜੇ ਪਾਸੇ ਡੀਐਸਪੀ ਤਲਵੰਡੀ ਸਾਬੋ ਰਾਜੇਸ਼ ਸਨੇਹੀ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੂੰ ਕਿਡਨੈਪ ਕਰਨ ਸਬੰਧੀ ਜਦੋਂ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਉਹਨਾਂ ਵੱਲੋਂ ਤੁਰੰਤ ਮਾਮਲਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ।

ਥਾਣਾ ਤਲਵੰਡੀ ਸਾਬੋ ਦੇ ਇੰਚਾਰਜ ਪਰਬਤ ਸਿੰਘ ਅਤੇ ਸੀਆਈ ਸਟਾਫ ਦੋ ਦੇ ਇੰਸਪੈਕਟਰ ਕਰਨਦੀਪ ਸਿੰਘ ਵੱਲੋਂ ਹਰਪ੍ਰੀਤ ਸਿੰਘ ਨੂੰ ਖੇਤ ਵਿਚਲੀ ਮੋਟਰ ਤੋਂ ਬਰਾਮਦ ਕੀਤਾ ਗਿਆ ਅਤੇ ਮੌਕੇ ਤੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਲੜਕੀ ਦੇ ਪਰਿਵਾਰਿਕ ਮੈਂਬਰ ਹਨ ਉਹਨਾਂ ਕਿਹਾ ਕਿ ਇਹਨਾਂ ਦੋਵੇਂ ਪਰਿਵਾਰਾਂ ਦਾ ਪਿਛਲੇ ਦਿਨੀ ਬੈਠ ਕੇ ਸਮਝੌਤਾ ਵੀ ਹੋਇਆ ਸੀ ਪਰ ਲੜਕੀ ਦਾ ਪਰਿਵਾਰ ਅਨਪੜ ਹੋਣ ਕਾਰਨ ਉਹਨਾਂ ਵੱਲੋਂ ਲਗਾਤਾਰ ਹਰਪ੍ਰੀਤ ਨੂੰ ਟਾਰਗੇਟ ਕੀਤਾ ਜਾ ਰਿਹਾ ਸੀ ਜਿਸ ਦੇ ਚਲਦੇ ਇਹ ਅੱਜ ਘਟਨਾ ਵਾਪਰੀ ਹੈ। ਉਹਨਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ।

 

1 COMMENT

  1. Hi! I simply would like to offer you a big thumbs up for
    your excellent information you have here on this post.
    I am coming back to your blog for more soon.

LEAVE A REPLY

Please enter your comment!
Please enter your name here