Home ਪੰਜਾਬ 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV ‘ਚ ਕੈਦ...

10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV ‘ਚ ਕੈਦ ਹੋਈ ਵਾਰਦਾਤ

0
1014
10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਮੋਮੋਜ਼ ਦੀ ਰੇਹੜੀ ‘ਤੇ ਸਿਰਫ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ 26 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਆਰੋਪ ਹੈ ਕਿ ਰੇਹੜੀ ਲਗਾਉਣ ਵਾਲੇ ਨੌਜਵਾਨਾਂ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜਦੋਂ ਪਿਤਾ ਆਪਣੇ ਪੁੱਤ ਨੂੰ ਬਚਾਉਣ ਲਈ ਮੌਕੇ ‘ਤੇ ਪਹੁੰਚਿਆ ਤਾਂ ਮੁਲਜ਼ਮਾਂ ਨੇ ਉਸ ਦੇ ਸਾਹਮਣੇ ਹੀ ਪੁੱਤ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਮੋਮੋਜ਼ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ

ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 26 ਸਾਲਾ ਜਗਮੀਤ ਸਿੰਘ ਵਾਸੀ ਪਿੰਡ ਚੱਕ ਪੱਖੀ ਵਜੋਂ ਹੋਈ ਹੈ। ਘਟਨਾ ਵਾਲੇ ਦਿਨ ਉਹ ਆਪਣੇ ਦੋਸਤ ਬੇਅੰਤ ਸਿੰਘ ਨਾਲ ਪਿੰਡ ਵਿੱਚ ਲੱਗੀ ਮੋਮੋਜ਼ ਦੀ ਰੇਹੜੀ ‘ਤੇ ਖਾਣਾ ਖਾਣ ਗਿਆ ਸੀ। ਖਾਣਾ ਖਾਣ ਤੋਂ ਬਾਅਦ ਪੈਸਿਆਂ ਦੇ ਹਿਸਾਬ ਨੂੰ ਲੈ ਕੇ ਜਗਮੀਤ ਅਤੇ ਰੇਹੜੀ ਵਾਲਿਆਂ ਵਿਚਕਾਰ 10 ਰੁਪਏ ਨੂੰ ਲੈ ਕੇ ਬਹਿਸ ਹੋ ਗਈ। ਦੇਖਦੇ ਹੀ ਦੇਖਦੇ ਇਹ ਮਾਮੂਲੀ ਤਕਰਾਰ ਹੱਥੋਪਾਈ ਵਿੱਚ ਬਦਲ ਗਈ।

ਪਿਤਾ ਦੇ ਸਾਹਮਣੇ ਪੁੱਤ ‘ਤੇ ਕੀਤਾ ਹਮਲਾ

ਝਗੜੇ ਦੀ ਸੂਚਨਾ ਮਿਲਣ ‘ਤੇ ਜਗਮੀਤ ਦੇ ਪਿਤਾ ਲੱਖਾ ਸਿੰਘ ਮੌਕੇ ‘ਤੇ ਪਹੁੰਚੇ ਅਤੇ ਪੁੱਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰ ਦੋਸ਼ ਹੈ ਕਿ ਮੁਲਜ਼ਮਾਂ ਨੇ ਉਨ੍ਹਾਂ ਦੇ ਸਾਹਮਣੇ ਹੀ ਜਗਮੀਤ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪੇਟ ਅਤੇ ਛਾਤੀ ‘ਤੇ ਗੰਭੀਰ ਸੱਟਾਂ ਲੱਗਣ ਕਾਰਨ ਜਗਮੀਤ ਦੀ ਮੌਤ ਹੋ ਗਈ।

ਪਿੱਛੇ ਛੱਡ ਗਿਆ ਪਤਨੀ ਅਤੇ ਦੋ ਧੀਆਂ

ਜਗਮੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਉਹ ਪੁਰਾਣੇ ਮੋਟਰਸਾਈਕਲ ਖਰੀਦਣ ਅਤੇ ਵੇਚਣ ਦਾ ਕਾਰੋਬਾਰ ਕਰਦਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਤੇ ਦੋ ਛੋਟੀਆਂ ਧੀਆਂ ਛੱਡ ਗਿਆ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ

ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਰੋਸ ਹੈ। ਪਰਿਵਾਰ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਜਗਮੀਤ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪੁਲਿਸ ਵੱਲੋਂ ਜਾਂਚ ਜਾਰੀ

ਜਾਂਚ ਅਧਿਕਾਰੀ ਇੰਸਪੈਕਟਰ ਪਰਮਜੀਤ ਕੁਮਾਰ ਮੁਤਾਬਕ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਝਗੜਾ ਕਤਲ ਤੱਕ ਪਹੁੰਚ ਗਿਆ। ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਦੋ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀਆਂ ਹਨ।

LEAVE A REPLY

Please enter your comment!
Please enter your name here