ਲੈਂਡ ਪੂਲਿੰਗ ਨੀਤੀ ਵਿਰੁੱਧ ਸੁਖਬੀਰ ਬਾਦਲ ਦਾ ਵੱਡਾ ਐਲਾਨ, ਅਕਾਲੀ ਦਲ ਲਾਵੇਗਾ ਪੱਕਾ ਮੋਰਚਾ

0
2008
ਲੈਂਡ ਪੂਲਿੰਗ ਨੀਤੀ ਵਿਰੁੱਧ ਸੁਖਬੀਰ ਬਾਦਲ ਦਾ ਵੱਡਾ ਐਲਾਨ, ਅਕਾਲੀ ਦਲ ਲਾਵੇਗਾ ਪੱਕਾ ਮੋਰਚਾ

 

ਪੰਜਾਬ ਨਿ News ਜ਼: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਲੈਂਡ ਪੂਲਿੰਗ ਨੀਤੀ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਕੋਰ, ਵਰਕਿੰਗ ਕਮੇਟੀ, ਜ਼ਿਲ੍ਹਾ ਮੁਖੀਆਂ ਅਤੇ ਹਲਕਾ ਇੰਚਾਰਜਾਂ ਨਾਲ ਇੱਕ ਸਾਂਝੀ ਮੀਟਿੰਗ ਕੀਤੀ ਹੈ। ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਦੀ Land Grabbing Scheme ਖਿਲਾਫ ਪੱਕੇ ਮੋਰਚੇ ਦਾ ਐਲਾਨ ਕੀਤਾ ਗਿਆ ਹੈ। ਅਕਾਲੀ ਦਲ ਵਲੋਂ ਐਲਾਨ ਕੀਤਾ ਗਿਆ ਹੈ ਕਿ 1 ਸਤੰਬਰ ਤੋਂ ਪੱਕਾ ਮੋਰਚਾ ਲੱਗੇਗਾ, ਜਿਸ ਦੀ ਪਹਿਲੇ ਦਿਨ ਅਗਵਾਈ ਖ਼ੁਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਤੋਂ ਬਾਅਦ ਵੱਖ-ਵੱਖ ਲੀਡਰਸ਼ਿਪ ਦੀ ਡਿਊਟੀ ਲਾਈ ਗਈ ਹੈ, ਜੋ ਕਿ ਇਸ ਮੋਰਚੇ ਨੂੰ ਸਾਂਭੇਗੀ।

ਇਹ ਮੋਰਚਾ ਗੁਰਦੁਆਰਾ ਸ੍ਰੀ ਅੰਬ ਸਾਹਿਬ, ਮੋਹਾਲੀ ਤੋਂ ਅਰਦਾਸ ਕਰਕੇ ਰਵਾਨਾ ਹੋਇਆ ਕਰੇਗਾ। ਉੱਥੇ ਹੀ ਇਸ ਮੋਰਚੇ ਦੀ ਅਰੰਭਤਾ 31 ਜੁਲਾਈ ਨੂੰ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਾਠ ਆਰੰਭ ਕਰਵਾਕੇ ਕੀਤੀ ਜਾਵੇਗੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ⁠ਮੋਰਚਾ ਅਰਵਿੰਦ ਕੇਜਰੀਵਾਲ ਦੀ ਮੋਹਾਲੀ ਵਾਲੀ ਰਿਹਾਇਸ਼ ਦੇ ਬਾਹਰ ਲੱਗੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ⁠ਜਦੋਂ ਤੱਕ Land Grabbing Scheme ਵਾਪਿਸ ਨਹੀਂ ਹੁੰਦੀ, ਉਦੋਂ ਤੱਕ ਮੋਰਚਾ ਜਾਰੀ ਰਹੇਗਾ।

ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਲੈਂਡ ਪੂਲਿੰਗ ਨੀਤੀ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੀ ਕਿਤੇ ਨਾ ਕਿਤੇ ਕਿਸਾਨਾਂ ਦੇ ਹੱਕ ਵਿੱਚ ਖੜ੍ਹਿਆ ਨਜ਼ਰ ਆ ਰਿਹਾ ਹੈ, ਅਕਾਲੀ ਦਲ ਵਲੋਂ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਅੱਜ ਅਕਾਲੀ ਦਲ ਨੇ ਐਲਾਨ ਕਰਦਿਆਂ ਹੋਇਆਂ ਕਿਹਾ ਕਿ ਜਦੋਂ ਤੱਕ ਸਰਕਾਰ ਆਹ ਪੋਲਿਸੀ ਵਾਪਸ ਨਹੀਂ ਲੈਂਦੀ ਹੈ।

ਉਦੋਂ ਤੱਕ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਦੀ ਚੰਡੀਗੜ੍ਹ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਦੇ ਨਾਲ ਹੀ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਐਲਾਨ ਕਰਨ ਤੋਂ ਬਾਅਦ ਲੁਧਿਆਣਾ ਵਿੱਚ ਵੱਡਾ ਇਕੱਠ ਕੀਤਾ ਗਿਆ ਹੈ, ਜਿਸ ਵਿੱਚ ਸਰਕਾਰ ਤੋਂ ਆਪਣੀ ਜ਼ਮੀਨ ਨੂੰ ਬਚਾਉਣ ਲਈ ਪ੍ਰਦਰਸ਼ਨ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here