T2O WC 2022 Points Table ਪਾਕਿਸਤਾਨ ਦੀ ਜਿੱਤ ਤੋਂ ਬਾਅਦ ਸੈਮੀਫਾਈਨਲ ਦੀ ਲੜਾਈ ਹੋਈ ਦਿਲਚਸਪ,

0
70017
T2O WC 2022 Points Table ਪਾਕਿਸਤਾਨ ਦੀ ਜਿੱਤ ਤੋਂ ਬਾਅਦ ਸੈਮੀਫਾਈਨਲ ਦੀ ਲੜਾਈ ਹੋਈ ਦਿਲਚਸਪ,

 

T2O WC 2022 Points Table:  T20 ਵਿਸ਼ਵ ਕੱਪ ਦੇ 36ਵੇਂ ਮੈਚ ਵਿੱਚ ਪਾਕਿਸਤਾਨ ਨੇ ਮੀਂਹ ਨਾਲ ਪ੍ਰਭਾਵਿਤ ਮੈਚ ਵਿੱਚ ਦੱਖਣੀ ਅਫਰੀਕਾ ਨੂੰ 33 ਦੌੜਾਂ ਨਾਲ ਹਰਾਇਆ। ਇਸ ਜਿੱਤ ਦੇ ਨਾਲ ਹੀ ਪਾਕਿਸਤਾਨ ਨੇ 2022 ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਵੀ ਜ਼ਿੰਦਾ ਰੱਖੀਆਂ ਹਨ।

ਇਸ ਵਿਸ਼ਵ ਕੱਪ ਵਿੱਚ ਪਾਕਿਸਤਾਨ ਦੀ ਇਹ ਦੂਜੀ ਜਿੱਤ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਨੀਦਰਲੈਂਡ ਨੂੰ ਹਰਾਇਆ ਸੀ। ਇਸ ਦੇ ਨਾਲ ਹੀ ਟੀ-20 ਵਿਸ਼ਵ ਕੱਪ ਦੇ ਸੁਪਰ-12 ਦੇ ਗਰੁੱਪ ਏ ਦੇ ਅੰਕ ਸੂਚੀ ਵਿੱਚ ਪਾਕਿਸਤਾਨ ਦੇ 4 ਅੰਕ ਹਨ। ਇਸ ਜਿੱਤ ਨਾਲ ਪਾਕਿਸਤਾਨ ਅੰਕ ਸੂਚੀ ‘ਚ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ।

ਜੇਕਰ ਹੁਣ ਦੱਖਣੀ ਅਫਰੀਕਾ ਦੀ ਟੀਮ ਨੀਦਰਲੈਂਡ ਦੇ ਖਿਲਾਫ ਮੈਚ ‘ਚ ਹਾਰ ਜਾਂਦੀ ਹੈ ਤਾਂ ਪਾਕਿਸਤਾਨ ਦੀ ਟੀਮ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਵੇਗੀ। ਇਸ ਦੇ ਨਾਲ ਹੀ ਇਸ ਗਰੁੱਪ ਵਿੱਚ ਨੈੱਟ ਰਨ ਰੇਟ ਵੀ ਬਹੁਤ ਮਹੱਤਵਪੂਰਨ ਹੋ ਗਿਆ ਹੈ। ਇਸ ਤੋਂ ਇਲਾਵਾ ਜੇਕਰ ਜ਼ਿੰਬਾਬਵੇ ਦੀ ਟੀਮ ਭਾਰਤ ਨੂੰ ਹਰਾਉਂਦੀ ਹੈ ਅਤੇ ਪਾਕਿਸਤਾਨ ਬੰਗਲਾਦੇਸ਼ ਖਿਲਾਫ ਮੈਚ ‘ਚ ਨੈੱਟ ਰਨ ਰੇਟ ‘ਚ ਸੁਧਾਰ ਕਰਦੀ ਹੈ ਤਾਂ ਵੀ ਸੈਮੀਫਾਈਨਲ ‘ਚ ਪਹੁੰਚ ਜਾਵੇਗੀ।

ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ 33 ਦੌੜਾਂ ਨਾਲ ਦਿੱਤੀ ਮਾਤ, ਸ਼ਾਦਾਬ ਖ਼ਾਨ ਬਣੇ ਜਿੱਤ ਦੇ ਹੀਰੋ T20 ਵਿਸ਼ਵ ਕੱਪ 2022 ਦੇ ਆਪਣੇ ਚੌਥੇ ਮੈਚ ਵਿੱਚ, ਪਾਕਿਸਤਾਨ ਨੇ ਦੱਖਣੀ ਅਫ਼ਰੀਕਾ ਵਿਰੁੱਧ ਜਿੱਤ ਦਰਜ ਕੀਤੀ ਹੈ। ਮੀਂਹ ਨਾਲ ਪ੍ਰਭਾਵਿਤ ਮੈਚ ਵਿੱਚ ਪਾਕਿਸਤਾਨ ਨੇ ਡਕਵਰਥ ਲੁਈਸ ਨਿਯਮ ਦੇ ਆਧਾਰ ‘ਤੇ 33 ਦੌੜਾਂ ਨਾਲ ਜਿੱਤ ਦਰਜ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ 185 ਦੌੜਾਂ ਦਾ ਵੱਡਾ ਸਕੋਰ ਬਣਾਇਆ ਸੀ। ਸਕੋਰ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਦੀ ਟੀਮ ਨੌਂ ਓਵਰ ਹੀ ਬੱਲੇਬਾਜ਼ੀ ਕਰ ਸਕੀ ਸੀ ਕਿ ਮੀਂਹ ਆ ਗਿਆ। ਮੀਂਹ ਕਾਰਨ ਮੈਚ ਨੂੰ 14 ਓਵਰਾਂ ਦਾ ਕਰ ਦਿੱਤਾ ਗਿਆ ਅਤੇ ਦੱਖਣੀ ਅਫਰੀਕਾ ਨੂੰ 30 ਗੇਂਦਾਂ ਵਿੱਚ 73 ਦੌੜਾਂ ਬਣਾਉਣੀਆਂ ਸਨ।

 

LEAVE A REPLY

Please enter your comment!
Please enter your name here