ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ ਹੈ। ਜੇਕਰ ਤੁਸੀਂ ਘੁੰਮਣ-ਫਿਰਣ ਦੀ ਯੋਜਨਾ ਬਣਾ ਰਹੇ ਹੋ ਤਾਂ ਹੁਣ ਤੁਹਾਨੂੰ ਲੰਬਾ ਵੀਕਐਂਡ ਮਿਲਣ ਜਾ ਰਿਹਾ ਹੈ। ਸੂਬੇ ਵਿੱਚ ਲਗਾਤਾਰ ਤਿੰਨ ਦਿਨ ਦੀਆਂ ਛੁੱਟੀਆਂ ਆ ਰਹੀਆਂ ਹਨ, ਜਿਸ ਨਾਲ ਵਿਦਿਆਰਥੀਆਂ, ਸਰਕਾਰੀ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਲੰਬਾ ਵੀਕਐਂਡ ਮਿਲੇਗਾ।
31 ਜੁਲਾਈ (ਸ਼ੁੱਕਰਵਾਰ) ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਸ ਤੋਂ ਬਾਅਦ 1 ਅਗਸਤ (ਸ਼ਨੀਵਾਰ) ਅਤੇ 2 ਅਗਸਤ (ਐਤਵਾਰ) ਨੂੰ ਹਫ਼ਤਾਵਾਰੀ ਛੁੱਟੀਆਂ ਹੋਣ ਕਾਰਨ ਲੋਕਾਂ ਨੂੰ ਲਗਾਤਾਰ 3 ਦਿਨਾਂ ਦਾ ਲੰਬਾ ਵੀਕਐਂਡ ਮਿਲੇਗਾ। ਇਸ ਲੰਬੇ ਵੀਕਐਂਡ ਦੌਰਾਨ ਵਿਦਿਆਰਥੀ, ਕਰਮਚਾਰੀ ਅਤੇ ਪਰਿਵਾਰ ਆਪਣੇ ਮਨਪਸੰਦ ਸੈਰ-ਸਪਾਟੇ ਦੀ ਯੋਜਨਾ ਬਣਾ ਸਕਦੇ ਹਨ।
ਇਸ ਮੌਕੇ ਦਾ ਫ਼ਾਇਦਾ ਚੁੱਕਦਿਆਂ ਕਈ ਲੋਕ ਆਪਣੇ ਪਰਿਵਾਰ ਨਾਲ ਘੁੰਮਣ-ਫਿਰਣ ਦੀ ਯੋਜਨਾ ਬਣਾ ਸਕਦੇ ਹਨ ਜਾਂ ਆਪਣੇ ਲੰਬੇ ਸਮੇਂ ਤੋਂ ਬਾਕੀ ਪਏ ਜ਼ਰੂਰੀ ਕੰਮ ਨਿਪਟਾ ਸਕਦੇ ਹਨ।









