ਕਾਲੇ ਵਿਅਕਤੀ ਵਾਲਾ ਬਿਆਨ ਦੇ ਕੇ ਕਸੂਤੇ ਫਸੇ ਵੜਿੰਗ, ਕੌਮੀ SC ਕਮਿਸ਼ਨ ਨੇ DC-SSP ਤੋਂ ਮੰਗੀ ਰਿਪੋਰਟ, ਚੰਨੀ ਨੇ ਕ

0
20242
Warring got caught in the act of making a statement about a black person, National SC Commission sought a report from DC-SSP, Channi said

ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੂੰ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਨੂੰ “ਕਾਲਾ” ਕਹਿਣ ਤੋਂ ਬਾਅਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਸ਼ਟਰੀ ਐਸਸੀ ਕਮਿਸ਼ਨ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਸੱਤ ਦਿਨਾਂ ਦੇ ਅੰਦਰ ਜਵਾਬ ਲਈ ਤਲਬ ਕੀਤਾ ਹੈ। ਇਹ ਕਾਰਵਾਈ ਭਾਜਪਾ ਨੇਤਾ ਤਰੁਣ ਚੁੱਘ ਦੇ ਬਿਆਨ ਦੇ ਜਵਾਬ ਵਿੱਚ ਕੀਤੀ ਗਈ ਹੈ।

ਇਸ ਤੋਂ ਪਹਿਲਾਂ, ਪੰਜਾਬ ਐਸਸੀ ਕਮਿਸ਼ਨ ਨੇ ਵੀ ਵੜਿੰਗ ਤੋਂ ਸੱਤ ਦਿਨਾਂ ਦੇ ਅੰਦਰ ਜਵਾਬ ਮੰਗਿਆ ਸੀ। ਇਸ ਤੋਂ ਬਾਅਦ, ਮੰਗਲਵਾਰ ਦੁਪਹਿਰ ਨੂੰ, ਤਰਨਤਾਰਨ ਦੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਇੱਕ ਪੱਤਰ ਲਿਖਿਆ ਗਿਆ ਸੀ, ਜਿਸ ਵਿੱਚ ਉਨ੍ਹਾਂ ਨੂੰ 6 ਨਵੰਬਰ ਨੂੰ ਸਵੇਰੇ 10 ਵਜੇ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ। ਉਨ੍ਹਾਂ ਤੋਂ ਪੁੱਛਿਆ ਗਿਆ ਸੀ ਕਿ ਇਹ ਅਣਉਚਿਤ ਟਿੱਪਣੀਆਂ ਕਰਨ ਵਾਲੇ ਰਾਜਾ ਵੜਿੰਗ ਨੂੰ ਅਜੇ ਤੱਕ ਜ਼ਿਲ੍ਹੇ ਤੋਂ ਕਿਉਂ ਨਹੀਂ ਕੱਢਿਆ ਗਿਆ।

ਕਮਿਸ਼ਨ ਨੇ ਰਿਟਰਨਿੰਗ ਅਫਸਰ-ਕਮ-ਐਸਡੀਐਮ ਦੀ ਗੈਰਹਾਜ਼ਰੀ ‘ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਕਿ ਵੜਿੰਗ ਵਿਰੁੱਧ ਅਜੇ ਤੱਕ ਕਾਨੂੰਨੀ ਕਾਰਵਾਈ ਕਿਉਂ ਨਹੀਂ ਕੀਤੀ ਗਈ ਅਤੇ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਬਾਹਰ ਕਿਉਂ ਨਹੀਂ ਭੇਜਿਆ ਗਿਆ।

ਇਸ ਤੋਂ ਇਲਾਵਾ, ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਵੀ ਸਰਗਰਮ ਹੋ ਗਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਵੜਿੰਗ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦੇਣ।

ਇਸ ਦੌਰਾਨ, ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਰਾਜਾ ਵੜਿੰਗ ਨੇ ਜੋ ਕਿਹਾ ਉਹ ਬਹੁਤ ਗਲਤ ਸੀ ਅਤੇ ਉਨ੍ਹਾਂ ਨੇ ਇਸ ਲਈ ਮੁਆਫੀ ਮੰਗ ਲਈ ਹੈ। ਮੈਂ ਸਮੁੱਚੇ ਭਾਈਚਾਰੇ ਨੂੰ ਉਨ੍ਹਾਂ ਨੂੰ ਮੁਆਫ਼ ਕਰਨ ਦੀ ਬੇਨਤੀ ਕਰਦਾ ਹਾਂ।

ਜ਼ਿਕਰ ਕਰ ਦਈਏ ਕਿ ਤਰਨਤਾਰਨ ਉਪ-ਚੋਣ ਪ੍ਰਚਾਰ ਦੌਰਾਨ, ਵੜਿੰਗ ਨੇ ਕਾਂਗਰਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਵਿੱਚ, ਸਾਬਕਾ ਕੇਂਦਰੀ ਗ੍ਰਹਿ ਮੰਤਰੀ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਸਨ, ਸਵਰਗੀ ਬੂਟਾ ਸਿੰਘ ਬਾਰੇ ਇੱਕ ਟਿੱਪਣੀ ਕੀਤੀ ਸੀ।

ਦੱਸ ਦਈਏ ਕਿ ਰਾਜਾ ਵੜਿੰਗ ਨੇ ਸੰਬੋਧਨ ਕਰਦਿਆਂ ਕਿਹਾ ਸੀ ਕਿ ਕਾਂਗਰਸ ਪਾਰਟੀ ਨੇ ਇੱਕ ਕਾਲੇ ਆਦਮੀ ਨੂੰ, ਜੋ ਲੋਕਾਂ ਦੇ ਘਰਾਂ ਵਿੱਚ ਚਾਰਾ ਕੱਟਦਾ ਸੀ, ਕੇਂਦਰੀ ਗ੍ਰਹਿ ਮੰਤਰੀ ਨਿਯੁਕਤ ਕੀਤਾ ਸੀ। ਹਾਲਾਂਕਿ ਵੜਿੰਗ ਨੇ ਵਿਵਾਦ ਨੂੰ ਵਧਦਾ ਦੇਖ ਕੇ, ਰਾਜਾ ਵੜਿੰਗ ਨੂੰ ਸੋਸ਼ਲ ਮੀਡੀਆ ‘ਤੇ ਸਪੱਸ਼ਟੀਕਰਨ ਜਾਰੀ ਕਰਨਾ ਪਿਆ। ਵੜਿੰਗ ਨੇ ਵਿਵਾਦ ਵਧਦਿਆਂ ਦੇਖਕੇ ਕਿਹਾ ਕਿ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਸੀ। ਮੇਰਾ ਇਰਾਦਾ ਕਿਸੇ ਦਾ ਅਪਮਾਨ ਕਰਨਾ ਨਹੀਂ ਸੀ। ਹਾਲਾਂਕਿ, ਜੇ ਕੋਈ ਨਾਰਾਜ਼ ਹੋਇਆ ਹੈ, ਤਾਂ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ।

 

LEAVE A REPLY

Please enter your comment!
Please enter your name here