ਕੌਣ ਹੋਣਗੇ ਸੀਐਮ ਭਗਵੰਤ ਮਾਨ ਦੇ ਨਵੇਂ ਜਰਨੈਲ? ਮੰਤਰੀ ਮੰਡਲ ‘ਚ ਹੋਏਗਾ ਫੇਰਬਦਲ

0
2116
ਕੌਣ ਹੋਣਗੇ ਸੀਐਮ ਭਗਵੰਤ ਮਾਨ ਦੇ ਨਵੇਂ ਜਰਨੈਲ? ਮੰਤਰੀ ਮੰਡਲ 'ਚ ਹੋਏਗਾ ਫੇਰਬਦਲ

ਲੁਧਿਆਣਾ ਜ਼ਿਮਨੀ ਚੋਣ ਤੋਂ ਬਾਅਦ ਪੰਜਾਬ ਕੈਬਨਿਟ ਵਿੱਚ ਫੇਰਬਦਲ ਹੋ ਰਿਹਾ ਹੈ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ  ਰਾਜਪਾਲ ਨਾਲ ਮੁਲਾਕਾਤ ਕੀਤੀ। ਸੀਐਮ ਭਗਵੰਤ ਮਾਨ ਨੇ ਸਪਸ਼ਟ ਕੀਤਾ ਹੈ ਕਿ ਅਗਲੇ ਦੋ-ਚਾਰ ਦਿਨਾਂ ਵਿੱਚ ਕੈਬਨਿਟ ’ਚ ਵਾਧਾ ਹੋਵੇਗਾ ਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਮੰਤਰੀ ਵਜੋਂ ਸ਼ਾਮਲ ਕੀਤਾ ਜਾਵੇਗਾ।

ਬੇਸ਼ੱਕ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਦਾ ਐਲਾਨ ਲੁਧਿਆਣਾ ਜ਼ਿਮਨੀ ਚੋਣਾਂ ਦੇ ਪ੍ਰਚਾਰ ਦੌਰਾਨ ਹੀ ਹੋ ਗਿਆ ਸੀ ਪਰ ਮੰਤਰੀਆਂ ਦੇ ਵਿਭਾਗਾਂ ਦਾ ਫੇਰਬਦਲ ਤੇ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ਦੀਆਂ ਕਿਆਸਰਾਈਆਂ ਨੇ ਸਿਆਸੀ ਪਾਰਾ ਵਧਾਇਆ ਹੋਇਆ ਹੈ। ਸੂਤਰਾਂ ਮੁਤਾਬਕ ਕੁਝ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ ਤੇ ਸੰਜੀਵ ਅਰੋੜਾ ਤੋਂ ਇਲਾਵਾ ਦੋ ਨਵੇਂ ਚਹਿਰਿਆਂ ਨੂੰ ਕੈਬਨਿਟ ਵਿੱਚ ਥਾਂ ਮਿਲ ਸਕਦੀ ਹੈ।

ਦਰਅਸਲ ਆਮ ਆਦਮੀ ਪਾਰਟੀ (AAP) ਨੇ ਹਾਲ ਹੀ ਵਿੱਚ ਹੋਈ ਜ਼ਿਮਨੀ ਚੋਣ ਵਿੱਚ ਲੁਧਿਆਣਾ ਪੱਛਮੀ ਸੀਟ ’ਤੇ ਜਿੱਤ ਹਾਸਲ ਕੀਤੀ ਹੈ, ਜਿਸ ਵਿੱਚ ਅਰੋੜਾ ਨੇ ਆਪਣੇ ਨਜ਼ਦੀਕੀ ਵਿਰੋਧੀ ਤੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਦੇ ਫਰਕ ਨਾਲ ਹਰਾਇਆ। ਮੰਗਲਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਵਿਸਤਾਰ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ ਕਿ ਇਹ ਦੋ ਤੋਂ ਚਾਰ ਦਿਨਾਂ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਲੁਧਿਆਣਾ ਪੱਛਮੀ ਸੀਟ ਦੇ ਵੋਟਰਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਹ ਸੰਜੀਵ ਅਰੋੜਾ ਨੂੰ ਚੁਣਦੇ ਹਨ, ਤਾਂ ਉਨ੍ਹਾਂ ਨੂੰ ਮੰਤਰੀ ਬਣਾਇਆ ਜਾਵੇਗਾ।

ਉਂਝ, ਇੱਕ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ ਕਿ ਕੈਬਨਿਟ ਵਿੱਚ ਬਦਲਾਅ ਜਾਂ ਪੋਰਟਫੋਲੀਓ ਵਿੱਚ ਤਬਦੀਲੀ ਕੀਤੇ ਜਾਣ ਵਾਲੀ ਕੋਈ ਗੱਲ ਨਹੀਂ। ਇੱਥੇ ਦੱਸਣਾ ਬਣਦਾ ਹੈ ਕਿ ਇਸ ਸਮੇਂ ਮੁੱਖ ਮੰਤਰੀ ਸਮੇਤ ਕੈਬਨਿਟ ਵਿੱਚ 16 ਮੰਤਰੀ ਹਨ। ਪੰਜਾਬ ਕੈਬਨਿਟ ਵਿੱਚ 18 ਮੰਤਰੀ ਹੋ ਸਕਦੇ ਹਨ। AAP ਸਰਕਾਰ ਨੇ ਪਿਛਲੇ ਸਾਲ ਸਤੰਬਰ ਵਿੱਚ ਕੈਬਨਿਟ ਵਿੱਚ ਫੇਰਬਦਲ ਕੀਤਾ ਸੀ। ਇਸ ਦੌਰਾਨ ਚਾਰ ਮੰਤਰੀਆਂ ਨੂੰ ਹਟਾਉਣ ਤੋਂ ਬਾਅਦ ਪੰਜ ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤਾ ਸੀ।

 

LEAVE A REPLY

Please enter your comment!
Please enter your name here