Home ਚੰਡੀਗੜ੍ਹ SGPC ਮੈਂਬਰ ‘ਤੇ ਜ਼ਬਰ ਜਨਾਹ ਦਾ ਇਲਜ਼ਾਮ ਲਗਾਉਣ ਵਾਲੀ ਮਹਿਲਾ ਆਈ ਸਾਹਮਣੇ...

SGPC ਮੈਂਬਰ ‘ਤੇ ਜ਼ਬਰ ਜਨਾਹ ਦਾ ਇਲਜ਼ਾਮ ਲਗਾਉਣ ਵਾਲੀ ਮਹਿਲਾ ਆਈ ਸਾਹਮਣੇ , ਲਾਈਵ ਹੋ ਕੇ ਸੁਣਾਈ ਹੱਡਬੀਤੀ

0
1520
SGPC ਮੈਂਬਰ 'ਤੇ ਜ਼ਬਰ ਜਨਾਹ ਦਾ ਇਲਜ਼ਾਮ ਲਗਾਉਣ ਵਾਲੀ ਮਹਿਲਾ ਆਈ ਸਾਹਮਣੇ , ਲਾਈਵ ਹੋ ਕੇ ਸੁਣਾਈ ਹੱਡਬੀਤੀ

ਰੇਪ ਦੇ ਆਰੋਪਾਂ ਨਾਲ ਘਿਰੇ SGPC ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਦੇ ਮਾਮਲੇ ਵਿੱਚ ਸ਼ਿਕਾਇਤਕਰਤਾ ਮਹਿਲਾ ਸਾਹਮਣੇ ਆਈ ਹੈ। ਮਹਿਲਾ ਬਹਿਰੀਨ ਤੋਂ ਸ੍ਰੀ ਆਨੰਦਪੁਰ ਸਾਹਿਬ ਪਹੁੰਚੀ ਅਤੇ ਅਕਾਲੀ ਆਗੂ ਰੂਪ ਕੌਰ ਸੰਧੂ ਦੇ ਫੇਸਬੁੱਕ ਪੇਜ ਤੋਂ ਲਾਈਵ ਹੋ ਕੇ ਆਪਣੀ ਗੱਲ ਰੱਖੀ ਤੇ ਇਨਸਾਫ਼ ਦੀ ਮੰਗ ਕੀਤੀ।

ਮਹਿਲਾ ਨੇ ਆਰੋਪ ਲਗਾਇਆ ਕਿ ਉਹ ਧਾਰਮਿਕ ਯਾਤਰਾ ਲਈ ਪੰਜਾਬ ਆਈ ਸੀ ਅਤੇ ਸ੍ਰੀ ਆਨੰਦਪੁਰ ਸਾਹਿਬ ਪਹੁੰਚਣ ਤੋਂ ਬਾਅਦ ਉਸ ਨਾਲ ਕਥਿਤ ਤੌਰ ‘ਤੇ ਦੁਰਵਿਵਹਾਰ ਕੀਤਾ ਗਿਆ। ਉਸ ਨੇ ਦਾਅਵਾ ਕੀਤਾ ਕਿ ਵਿਰੋਧ ਕਰਨ ‘ਤੇ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਕੁਝ ਸਮੇਂ ਲਈ ਕਮਰੇ ਵਿੱਚ ਬੰਦ ਰੱਖਿਆ ਗਿਆ।

ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

ਮਹਿਲਾ ਮੁਤਾਬਕ ਉਸ ਨੇ ਘਟਨਾ ਤੋਂ ਬਾਅਦ ਕਈ ਸਿੱਖ ਸੰਸਥਾਵਾਂ ਅਤੇ ਪੰਥਕ ਆਗੂਆਂ ਨਾਲ ਸੰਪਰਕ ਕੀਤਾ। ਬਾਅਦ ਵਿੱਚ ਉਹ ਸ੍ਰੀ ਆਨੰਦਪੁਰ ਸਾਹਿਬ ਥਾਣੇ ਪਹੁੰਚੀ ਅਤੇ ਸ਼ਿਕਾਇਤ ਦਰਜ ਕਰਵਾਈ। ਉਸ ਨੇ ਪੰਜਾਬ ਪੁਲਿਸ, SGPC, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਅਕਾਲੀ ਦਲ ਦੇ ਆਗੂਆਂ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਚਾਵਲਾ ਖ਼ਿਲਾਫ਼ BNS ਦੀਆਂ ਧਾਰਾਵਾਂ 64, 127(2) ਅਤੇ 351(2) ਤਹਿਤ ਕੇਸ ਦਰਜ ਕੀਤਾ ਹੈ।

ਚਾਵਲਾ ਨੇ ਆਰੋਪ ਨਕਾਰੇ

ਅਮਰਜੀਤ ਸਿੰਘ ਚਾਵਲਾ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਅਤੇ ਸਾਜ਼ਿਸ਼ ਕਰਾਰ ਦਿੱਤਾ ਹੈ। FIR ਦਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ SGPC ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ। ਚਾਵਲਾ ਦੇ ਕੈਨੇਡਾ ਜਾਣ ਦੀਆਂ ਗੱਲਾਂ ਵੀ ਸਾਹਮਣੇ ਆ ਰਹੀਆਂ ਹਨ, ਪਰ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ। ਮਾਮਲੇ ਵਿੱਚ ਲੱਗੇ ਦੋਸ਼ਾਂ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here